ਜਾਗਰੂਕ ਵਿਦਿਆਰਥੀ, ਸੁਰੱਖਿਅਤ, ਖੁਸ਼ਹਾਲ ਭਵਿੱਖ ਲਈ ਮਦਦਗਾਰ ਫਰਿਸਤੇ : ਪ੍ਰਿੰਸੀਪਲ ਨਰਿੰਦਰ ਕੁਮਾਰ

ਜਾਗਰੂਕ ਵਿਦਿਆਰਥੀ, ਸੁਰੱਖਿਅਤ, ਖੁਸ਼ਹਾਲ ਭਵਿੱਖ ਲਈ ਮਦਦਗਾਰ ਫਰਿਸਤੇ : ਪ੍ਰਿੰਸੀਪਲ ਨਰਿੰਦਰ ਕੁਮਾਰ
ਕੁਦਰਤੀ ਅਤੇ ਮਨੁੱਖੀ ਆਫਤਾਵਾਂ ਸੜਕੀ ਹਾਦਸਿਆਂ ਅਤੇ ਘਰੇਲੂ ਘਟਨਾਵਾਂ ਸਮੇਂ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਦੀ ਟ੍ਰੇਨਿੰਗ ਜੇਕਰ ਸਕੂਲ ਪੱਧਰ ਤੇ ਵਿਦਿਆਰਥੀਆਂ, ਅਧਿਆਪਕਾਂ ਅਤੇ ਉਨ੍ਹਾਂ ਰਾਹੀਂ ਮਾਪਿਆਂ ਨੂੰ ਮਿਲਦੀ ਰਹੇ ਤਾਂ ਹਾਦਸੇ, ਦੁਰਘਟਨਾਵਾਂ ਅਤੇ ਬਿਮਾਰੀਆਂ ਨੂੰ ਘਟਾਇਆ ਜਾ ਸਕਦਾ ਹੈ ਇਸ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤ੍ਰਿਪਤੀ ਪਟਿਆਲਾ ਵਲੋਂ ਸਮੇਂ ਸਮੇਂ, ਆਪਣੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ਾ ਮਾਹਿਰਾਂ ਰਾਹੀਂ ਗਿਆਨ ਦਿਲਵਾਉਣ ਹਿੱਤ ਯਤਨ ਕੀਤੇ ਜਾ ਰਹੇ ਹਨ, ਇਹ ਵਿਚਾਰ ਪ੍ਰਿੰਸੀਪਲ ਸ਼੍ਰੀ ਨਰਿੰਦਰ ਕੁਮਾਰ, ਨੇ ਅੱਗਾਂ ਲਗਣ, ਗੈਸਾਂ ਲੀਕ ਹੋਣ, ਬਿਜਲੀ ਕਰੰਟ, ਆਦਿ ਸਮੇਂ ਪੀੜਤਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਦੀ ਟ੍ਰੇਨਿੰਗ, ਅੱਗਾਂ ਬੁਝਾਉਣ ਲਈ ਪਾਣੀ, ਮਿੱਟੀ, ਅੱਗ ਨੂੰ ਭੁੱਖਾ ਮਾਰਨਾ ਅਤੇ ਅੱਗ ਬੁਝਾਉਣ ਵਾਲੇ ਸਿਲੰਡਰਾਂ ਦੀ ਵਰਤੋਂ ਬਾਰੇ ਮੌਕ ਡਰਿੱਲ ਕਰਵਾਉਣ ਸਮੇਂ ਪ੍ਰਗਟ ਕੀਤੇ। ਇਸ ਮੌਕੇ ਸ੍ਰੀ ਕਾਕਾ ਰਾਮ ਵਰਮਾ ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀ ਪੀ ਆਰ ਟ੍ਰੇਨਰ ਨੇ ਅੱਗਾਂ ਦੀਆਂ ਕਿਸਮਾਂ, ਅੱਗਾਂ ਲਗਣ, ਗੈਸਾਂ ਲੀਕ ਹੋਣ, ਬਿਜਲੀ ਸ਼ਾਟ ਸਰਕੱਟ, ਹੋਣ ਦੇ ਕਾਰਨਾਂ, ਪੀੜਤਾਂ ਨੂੰ ਰੈਸਕਿਯੂ ਫ਼ਸਟ ਏਡ ਸੀ ਪੀ ਆਰ ਰਿਕਵਰੀ ਪੁਜੀਸ਼ਨ ਵੈਂਟੀਲੇਟਰ ਬਣਾਉਟੀ ਸਾਹ ਕਿਰਿਆ ਕਰਨ, ਪੁਲਿਸ ਐਂਬੂਲੈਂਸ ਫਾਇਰ ਬ੍ਰਿਗੇਡ ਅਤੇ ਪ੍ਰਸ਼ਾਸਨ ਨੂੰ ਘਟਨਾ ਦੀ ਜਾਣਕਾਰੀ ਦੇਣ ਲਈ 100/112/181 ਅਤੇ 108 , 0175101 ਦੀ ਟ੍ਰੇਨਿੰਗ ਵੀ ਕਰਵਾਈ। ਅੱਗ ਬੁਝਾਉਣ ਵਾਲੇ ਸਿਲੰਡਰਾਂ ਦੀ ਵਰਤੋਂ ਬਾਰੇ ਪ੍ਰਦਰਸ਼ਨ ਕੀਤੇ। ਪ੍ਰੋਗਰਾਮ ਕੌਆਰਡੀਨੇਟਰ ਸ਼੍ਰੀ ਹਰਜਿੰਦਰ ਸਿੰਘ, ਦੂਸਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਮੌਕ ਡਰਿੱਲ ਰਾਹੀਂ ਵਧੀਆ ਜਾਣਕਾਰੀ ਮਿਲੀ ਹੈ ਅਤੇ ਉਹ ਇਹ ਜਾਣਕਾਰੀ ਆਪਣੇ ਪਰਿਵਾਰਕ ਮੈਂਬਰਾਂ ਦੋਸਤਾਂ ਮਹੱਲੇ ਦੇ ਲੋਕਾਂ ਨੂੰ ਦੇਣਗੇ ਅਤੇ ਆਪਣੇ ਘਰ, ਗੱਡੀਆਂ ਵਿੱਚ ਅੱਗ ਬੁਝਾਉਣ ਵਾਲੇ ਸਿਲੰਡਰ ਜ਼ਰੂਰ ਰਖਣਗੇ ਅਤੇ ਫਾਇਰ ਸੇਫਟੀ ਦੇ ਨਿਯਮਾਂ, ਕਾਨੂੰਨਾਂ, ਅਸੂਲਾਂ ਦੀ ਪਾਲਣਾ ਕਰਦੇ ਰਹਿਣਗੇ।

Leave a Comment

Your email address will not be published. Required fields are marked *

Scroll to Top