ਦਿੱਲੀ, 12 ਨਵੰਬਰ 2025 : ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕੈਨੇਡਾ ਦੀ ਵਿਦੇਸ਼ ਮੰਤਰੀ ਆਨੰਦ ਨੂੰ ਜੀ7 ਵਿਦੇਸ਼ ਮੰਤਰੀਆਂ ਦੀ ਮੀਟਿੰਗ ਦੀ ਮੇਜ਼ਬਾਨੀ ਲਈ ਵਧਾਈ ਦਿੱਤੀ ।
ਜਿਕਰਯੋਗ ਹੈ ਕਿ ਐਸ ਜੈਸੰਕਰ ਨੇ ਨਿਆਗਰਾ ਵਿੱਚ ਹੋਈ ਜੀ7 ਵਿਦੇਸ਼ ਮੰਤਰੀਆਂ ਦੀ ਬੈਠਕ ਦੌਰਾਨ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਵਿਚਾਲੇ ਭਾਰਤ-ਕੈਨੇਡਾ ਭਾਈਵਾਲੀ ਨੂੰ ਹੋਰ ਮਜ਼ਬੂਤ ਬਣਾਉਣ ’ਤੇ ਵਿਚਾਰ-ਵਟਾਂਦਰਾ ਹੋਇਆ।
ਜੈਸ਼ੰਕਰ ਨੇ ਕਿਹਾ ਕਿ ਦੋਹਾਂ ਦੇਸ਼ਾਂ ਵਿਚਾਲੇ ਤਿਆਰ ਕੀਤੇ ਗਏ ਨਿਊ ਰੋਡਮੈਪ 2025 ਦੇ ਲਾਗੂ ਹੋਣ ਵਿੱਚ ਹੋ ਰਹੀ ਪ੍ਰਗਤੀ ਕਾਬਿਲੇ-ਤਾਰੀਫ਼ ਹੈ। ਉਨ੍ਹਾਂ ਨੇ ਇਹ ਵੀ ਜ਼ਿਕਰ ਕੀਤਾ ਕਿ ਉਹ ਭਵਿੱਖ ਵਿੱਚ ਦੁਵੱਲੇ ਸਬੰਧਾਂ ਨੂੰ ਹੋਰ ਅੱਗੇ ਵਧਾਉਣ ਲਈ ਉਮੀਦਵਾਨ ਹਨ।