Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 31 Aug 2026 | 8:59 pm

+91 90915 01313 , +91 90916 01313

punjabbanni@gmail.com
punjabbani@yahoo.com

ਜੁੱਤੀ ਫੈਕਟਰੀ ’ਚ ਅੱਗ ਦਾ ਕਹਿਰ, ਦੋ ਮਜ਼ਦੂਰਾਂ ਦੀ ਮੌਤ

ਜੁੱਤੀ ਫੈਕਟਰੀ ’ਚ ਅੱਗ ਦਾ ਕਹਿਰ, ਦੋ ਮਜ਼ਦੂਰਾਂ ਦੀ ਮੌਤ

ਬਹਾਦੁਰਗੜ੍ਹ, 13 ਜਨਵਰੀ : ਬਹਾਦੁਰਗੜ੍ਹ ਦੇ ਮਾਡਰਨ ਇੰਡਸਟਰੀਅਲ ਏਰੀਆ ਵਿੱਚ ਸਥਿਤ ਇੱਕ ਜੁੱਤੀਆਂ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਲਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ, ਜਿਸ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋਣ ਦਾ ਵੀ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਮਾਡਰਨ ਇੰਡਸਟਰੀਅਲ ਏਰੀਆ ਦੀ ਇਕ ਫੈਕਟਰੀ ਵਿਚ ਅਚਾਨਕ ਅੱਗ ਭੜਕ ਉੱਠੀ। ਉਸ ਸਮੇਂ ਫੈਕਟਰੀ ਅੰਦਰ ਮਜ਼ਦੂਰ ਸੁੱਤੇ ਹੋਏ ਸਨ, ਜਿਸ ਕਾਰਨ ਉਹ ਬਾਹਰ ਨਹੀਂ ਨਿਕਲ ਸਕੇ। ਅੱਗ ਦੀ ਲਪੇਟ ਵਿੱਚ ਆਉਣ ਕਾਰਨ ਦੋ ਮਜ਼ਦੂਰ ਮੌਕੇ ’ਤੇ ਹੀ ਦਮ ਤੋੜ ਗਏ ।

ਅੱਗ ਵਿੱਚ ਬੁਰੀ ਤਰ੍ਹਾਂ ਝੁਲਸੇ ਹੋਰ ਮਜ਼ਦੂਰ ਆਰਿਫ ਨੂੰ ਤੁਰੰਤ ਇਲਾਜ ਲਈ ਬਹਾਦੁਰਗੜ੍ਹ ਦੇ ਜੇਜੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਆਰਿਫ ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਪਿੰਡ ਅਸਮਾਦਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਘਟਨਾ ਸਬੰਧੀ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Scroll to Top