ਜੰਮੂ ਕਸ਼ਮੀਰ ਦੇ ਤ੍ਰਾਲ ਵਿਚ ਅੱਤਵਾਦੀਆਂ ਮਾਰੀ ਪ੍ਰਵਾਸੀ ਮਜ਼ਦੂਰ ਨੂੰ ਗੋਲੀ

ਜੰਮੂ ਕਸ਼ਮੀਰ ਦੇ ਤ੍ਰਾਲ ਵਿਚ ਅੱਤਵਾਦੀਆਂ ਮਾਰੀ ਪ੍ਰਵਾਸੀ ਮਜ਼ਦੂਰ ਨੂੰ ਗੋਲੀ
ਸ੍ਰੀਨਗਰ : ਭਾਰਤ ਦੇਸ਼ ਦੇ ਸੂਬੇ ਜੰਮੂ ਕਸ਼ਮੀਰ ਦੇ ਪੁਲਵਾਮਾ ਜਿ਼ਲ੍ਹੇ ਦੇ ਤ੍ਰਾਲ ਇਲਾਕੇ ਵਿਚ ਅੱਜ ਸਵੇਰ ਵੇਲੇ ਅੱਤਵਾਦੀਆਂ ਨੇ ਉੱਤਰ ਪ੍ਰਦੇਸ ਦੇ ਇਕ ਮਜ਼ਦੂਰ ਨੂੰ ਗੋਲੀ ਮਾਰ ਦਿਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਨੌਰ ਵਾਸੀ ਸ਼ੂਭਮ ਕੁਮਾਰ ਦੇ ਬਟਾਗੁੰਡ ਵਿਚ ਅਤਿਵਾਦੀਆਂ ਨੇ ਗੋਲੀ ਮਾਰ ਦਿੱਤੀ ਜੋ ਕਿ ਉਸਦੇ ਹੱਥ ’ਤੇ ਜਾ ਲੱਗੀ। ਜ਼ਖਮੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।ਜਿਕਰਯੋਗ ਹੈ ਕਿ ਪਿਛਲੇ ਇਕ ਹਫ਼ਤੇ ਵਿਚ ਕਸ਼ਮੀਰ ਵਿਚ ਪ੍ਰਵਾਸੀ ਮਜ਼ਦੂਰਾ ਨੂੰ ਗੋਲੀ ਮਾਰਨ ਦੀ ਇਹ ਤੀਜੀ ਘਟਨਾ ਸਾਹਮਣੇ ਆਈ ਹੈ। ਬੀਤੇ ਐਤਵਾਰ ਨੂੰ ਹੋਏ ਇਕ ਹਮਲੇ ਵਿਚ ਡਾਕਟਰ ਸਮੇਤ 6 ਮਜ਼ਦੂਰਾਂ ਦੀ ਮੌਤ ਹੋ ਗਈ ਸੀ ।

Leave a Comment

Your email address will not be published. Required fields are marked *

Scroll to Top