Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:40 pm

+91 90915 01313 , +91 90916 01313

punjabbanni@gmail.com
punjabbani@yahoo.com

ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ: ਮੁੱਖ ਖੇਤੀਬਾੜੀ ਅਫਸਰ

ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ: ਮੁੱਖ ਖੇਤੀਬਾੜੀ ਅਫਸਰ

ਪਟਿਆਲਾ 11 ਜੂਨ : ਡਾ. ਦਾਰਾ ਸਿੰਘ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਨੇ ਦੱਸਿਆ ਕਿ ਪਿਛਲੇ ਸਾਲ ਝੋਨੇ ਦੀ ਫਸਲ ਵਿਚ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਪਿਛਲੇ ਸਾਲਾਂ ਤੋਂ ਇਸ ਦੇ ਕਾਰਨ ਪਤਾ ਕਰਨ ਲਈ ਲਗਾਤਾਰ ਛਾਣਬੀਣ ਕਰ ਰਹੇ ਹਨ।

ਉਹਨਾ ਦਸਿਆ ਕਿ ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ ਦੇ ਇੱਕ ਨਵੇਂ ਵਿਸ਼ਾਣੂ ਰੋਗ ਝੋਨੇ ਦੇ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲਦਾ ਹੈ ਅਤੇ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ। ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਉਹਨਾਂ ਦੇ ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ। ਪ੍ਰਭਾਵਿਤ ਬੂਟਿਆਂ ਦੀ ਉਚਾਈ ਆਮ ਬੂਟਿਆਂ ਨਾਲੋਂ ਅੱਧੀ ਜਾਂ ਇੱਕ—ਤਿਹਾਈ ਰਹਿ ਜਾਂਦੀ ਹੈ। ਰੋਗ ਦੇ ਜਿਆਦਾ ਹਮਲੇ ਕਾਰਨ ਕਈ ਵਾਰ ਬੂਟੇ ਮੁਰਝਾ ਕੇ ਸੁੱਕ ਵੀ ਜਾਂਦੇ ਹਨ।ਉਹਨਾਂ ਦੱਸਿਆ ਕਿ ਇਸ ਬਿਮਾਰੀ ਵਾਲੇ ਬੂਟਿਆਂ ਨੂੰ ਪੁੱਟ ਕੇ ਖੇਤ ਵਿਚ ਡੂੰਘਾ ਦੱਬ ਦੇਣਾ ਚਾਹੀਦਾ ਹੈ।

ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਨੇ ਜਾਣਕਾਰੀ ਦਿੱਤੀ ਕਿ ਖੇਤ ਵਿਚ ਇਸ ਰੋਗ ਨੂੰ ਫੈਲਾਉਣ ਵਾਲੇ ਕੀੜੇ (ਚਿੱਟੀ ਪਿੱਠ ਵਾਲੇ ਟਿੱਡੇ) ਦੀ ਸੁਚੱਜੀ ਰੋਕਥਾਮ ਲਈ ਝੌਨੇ ਦੀ ਫਸਲ ਦਾ ਸਮੇਂ—ਸਮੇਂ ਸਿਰ ਨਿਰੀਖਣ ਕਰਦੇ ਰਹੋ। ਟਿੱਡੇ ਦੀ ਆਮਦ ਵੇਖਣ ਲਈ ਰਾਤ ਨੂੰ ਖੇਤ ਨੇੜ੍ਹੇ ਬਲਬ ਜਗ੍ਹਾ ਕੇ ਰੱਖੋ।

ਜੇਕਰ ਟਿੱਡੇ ਦੀ ਆਮਦ ਨਜਰ ਆਉਂਦੀ ਹੈ ਤਾਂ ਕਿਸੇ ਵੀ ਕੀਟਨਾਸ਼ਕ ਜਿਵੇਂ ਕਿ 94 ਮਿ.ਲਿ. ਪੈਕਸਾਲੋਨ 10 ਐਸ.ਸੀ. ਜਾਂ 60 ਗ੍ਰਾਮ ਉਲਾਲਾ 50 ਡਬਲਯੂ ਜੀ ਜਾਂ 80 ਗ੍ਰਾਮ ਓਸੀਨ/ਟੋਕਨ/ਡੋਮਿਨੇਂਟ 20 ਐਸ.ਜੀ. ਜਾਂ 120 ਗ੍ਰਾਮ ਚੈੱਸ 50 ਡਬਲਯੂ ਜੀ ਜਾਂ 400 ਮਿ.ਲਿ. ਆਰਕੈਸਟਰਾ 10 ਐਸ.ਸੀ. ਜਾਂ 300 ਮਿ.ਲਿ. ਇਮੇਜਿਨ 10 ਐਸ.ਸੀ. ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ਵਿਚ ਘੋਲ ਕੇ ਬੂਟਿਆਂ ਦੇ ਮੁੱਢਾਂ ਤੇ ਛਿੜਕਾਅ ਕਰੋ। ਸੁਚੱਜੀ ਰੋਕਥਾਮ ਵਾਸਤੇ ਪਿੱਠੂ ਪੰਪ ਅਤੇ ਗੋਲ ਨੋਜਲ ਦਾ ਇਸਤੇਮਾਲ ਕਰੋ।

ਕੀਟਨਾਸ਼ਕਾਂ ਦਾ ਸਪਰੇਅ ਸਿਰਫ ਲੋੜ ਮੁਤਾਬਿਕ ਹੀ ਕਰਨਾ ਚਾਹੀਦਾ ਹੈ। ਕਿਸੇ ਵੀ ਪ੍ਰਕਾਰ ਦੀ ਸਮੱਸਿਆ ਲਈ ਕਿਸਾਨ ਇਸ ਸਬੰਧੀ ਬਲਾਕ ਪਟਿਆਲਾ ਦੇ ਡਾ. ਗੁਰਮੀਤ ਸਿੰਘ (97791—60950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (97805—60004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਮਨਦੀਪ ਸਿੰਘ (70092—27488), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589—00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂੰ (73070—59201) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ (99883—12299) ਨਾਲ ਸਪੰਰਕ ਕਰ ਸਕਦੇ ਹਨ।

Scroll to Top