Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 1:32 pm

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਵਜੋਂ ਅਹੁਦਾ ਸੰਭਾਲਿਆ

ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 9 ਫਰਵਰੀ :  ਪੰਜਾਬ ਸਰਕਾਰ ਵੱਲੋਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਨਵੇਂ ਨਿਯੁਕਤ ਕੀਤੇ ਗਏ ਵਾਈਸ-ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਅੱਜ ਇੱਥੇ ਯੂਨੀਵਰਸਿਟੀ ਦੇ ਮਾਲ ਰੋਡ ਵਿਖੇ ਸਥਿਤ ਦਫ਼ਤਰ ਵਿਖੇ ਅਹੁਦਾ ਸੰਭਾਲ ਲਿਆ ਹੈ।ਇਸ ਮੌਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਮੇਤ ਉਘੇ ਕਲਾਕਾਰ ਕਰਮਜੀਤ ਅਨਮੋਲ ਸਮੇਤ ਹੋਰ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ਉਤੇ ਪੁੱਜ ਕੇ ਡਾ. ਗਿੱਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੁਸ਼ਪਿੰਦਰ ਸਿੰਘ ਦੀ ਅਗਵਾਈ ਵਿੱਚ ਸਪੋਰਟਸ ਯੂਨੀਵਰਸਿਟੀ ਹੁਣ ਹੋਰ ਬੁਲੰਦੀਆਂ ਛੂਹੇਗੀ।

ਵਾਈਸ-ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਆਪਣੀਆਂ ਤਰਜੀਹਾਂ ਗਿਣਾਉਂਦਿਆ ਦੱਸਿਆ ਕਿ ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁ਼ਲਤ ਕਰਦਿਆਂ ਪੰਜਾਬ ਸਪੋਰਟਸ ਯੂਨੀਵਰਸਿਟੀ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਆਪਣਾ ਯੋਗਦਾਨ ਪਾਵੇਗੀ। ਡਾ. ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ, ਖਾਸ ਕਰਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਯੂਨੀਵਰਸਿਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।

ਵਾਈਸ-ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ-ਪਿੰਡ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਉਦੇਸ਼ ਦੀ ਪੂਰਤੀ ਲਈ ਸਪੋਰਟਸ ਯੂਨੀਵਰਸਿਟੀ ਆਪਣੀ ਪੂਰੀ ਵਾਹ ਲਗਾਵੇਗੀ। ਉਨ੍ਹਾਂ ਕਿਹਾ ਕਿ ਉਹ ਨਿਜੀ ਤੌਰ ਉਤੇ ਇੱਕ ਖਿਡਾਰੀ ਵਜੋਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੂੰ ਬੁਲੰਦੀਆਂ ਉਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਉਨ੍ਹਾਂ ਉਪਰ ਪ੍ਰਗਟਾਏ ਗਏ ਭਰੋਸੇ ਉਤੇ ਪੂਰੀ ਤਰ੍ਹਾਂ ਖਰ੍ਹਾ ਉਤਰਨਗੇ।

ਇਸ ਮੌਕੇ ਵਿਸ਼ੇਸ਼ ਤੌਰ ਉਤੇ ਪੁੱਜੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਹੁਤ ਤਜ਼ਰਬੇਕਾਰ ਅਕਾਦਮਿਕ ਹਸਤੀ ਨੂੰ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ, ਜਿਸ ਲਈ ਉਹ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ, ਉਥੇ ਹੀ ਉਹ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਵਧਾਈ ਵੀ ਦਿੰਦੇ ਹਨ। ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਅਨੁਭਵ ਵਾਲੀਆ ਤੇ ਯੂਨੀਵਰਸਿਟੀ ਦੇ ਅਧਿਆਪਨ ਤੇ ਗੈਰ ਅਧਿਆਪਨ ਅਮਲੇ ਨੇ ਡਾ. ਪੁਸ਼ਪਿੰਦਰ ਸਿੰਘ ਗਿੱਲ ਦਾ ਸਵਾਗਤ ਕੀਤਾ।

ਇਸ ਮੌਕੇ ਪਦਮ ਸ੍ਰੀ ਪ੍ਰਾਣ ਸੱਭਰਵਾਲ, ਹਰਕਿਰਨ ਸਿੰਘ ਬੋਪਾਰਾਏ, ਡਾ. ਗੁਰਮੋਹਨ ਸਿੰਘ ਵਾਲੀਆ, ਪੂਟਾ ਦੇ ਪ੍ਰਧਾਨ ਤੇ ਸਕੱਤਰ, ਭੁਪਿੰਦਰ ਸਿੰਘ ਵਿਰਕ, ਡਾ. ਪ੍ਰਭਲੀਨ ਸਿੰਘ, ਡਾ. ਜਤਿੰਦਰ ਸਿੰਘ ਸਿੱਧੂ, ਇੰਦਰਪ੍ਰੀਤ ਸੰਧੂ, ਪੰਜਾਬੀ ਯੂਨੀਵਰਸਿਟੀ ਦੀ ਬਿਜਨੈਸ ਮੈਨੇਜਮੈਂਟ ਵਿਭਾਗ ਦੀ ਫੈਕਲਿਟੀ ਸਮੇਤ ਵੱਡੀ ਗਿਣਤੀ ਅਧਿਆਪਕ ਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

Scroll to Top