Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 11:21 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਪਟਿਆਲਾ, 30 ਅਪ੍ਰੈਲ : ਜ਼ਿਲ੍ਹਾ ਪਟਿਆਲਾ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਅਤੇ ਇੰਡਸਟ੍ਰੀ ਵਿਭਾਗ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਉਦਯੋਗਿਕ ਸੰਸਥਾਵਾਂ ਦੇ ਨੁਮਾਇੰਦੇ, ਇੰਡੀਸਟ੍ਰੀ ਵਿਭਾਗ ਅਤੇ ਸਬੰਧਤ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੀਟਿੰਗ ਦਾ ਮੁੱਖ ਉਦੇਸ਼ ਇੰਡਸਟ੍ਰੀ ਵਿਭਾਗ ਵੱਲੋਂ ਪਟਿਆਲਾ ਫੋਕਲ ਪੁਆਇੰਟ ਵਿੱਚ ਦਰਪੇਸ਼ ਆ ਰਹੀਆਂ ਪ੍ਰਸ਼ਾਸਨਿਕ, ਬਿਜਲੀ, ਪਾਣੀ, ਟੈਕਸੇਸ਼ਨ, ਲਾਇਸੈਂਸਿੰਗ ਅਤੇ ਬੁਨਿਆਦੀ ਢਾਂਚੇ ਨਾਲ ਜੁੜੀਆਂ ਮੁਸ਼ਕਲਾਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਹਲ ਕਰਨਾ ਹੈ ।

ਡਿਪਟੀ ਕਮਿਸ਼ਨਰ ਨੇ ਇਹ ਵੀ ਸਪਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਦਯੋਗਿਕ ਵਿਕਾਸ ਨੂੰ ਪ੍ਰਾਥਮਿਕਤਾ ਦੇ ਰਿਹਾ ਹੈ ਅਤੇ ਕਿਸੇ ਵੀ ਇੰਡਸਟ੍ਰੀ ਨੂੰ ਬੇਵਜ੍ਹਾ ਪ੍ਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਇੰਡਸਟ੍ਰੀ ਵਿਭਾਗ ਦੇ ਅਧਿਕਾਰੀਆਂ ਨੇ ਆਪਣੀਆਂ ਸਮੱਸਿਆਵਾਂ ਵਿਸਥਾਰ ਨਾਲ ਰੱਖੀਆਂ। ਉਨ੍ਹਾਂ ਨੇ ਖਾਸ ਤੌਰ ‘ਤੇ ਉਦਯੋਗਿਕ ਖੇਤਰਾਂ ਵਿੱਚ ਸੜਕਾਂ ਦੀ ਹਾਲਤ, ਡਰੇਨੇਜ ਪ੍ਰਣਾਲੀ, ਬਿਜਲੀ ਸਪਲਾਈ ਦੀ ਅਸਥਿਰਤਾ ਅਤੇ ਵੱਖ-ਵੱਖ ਵਿਭਾਗਾਂ ਵਿੱਚ ਤਾਲਮੇਲ ਦੀ ਕਮੀ ਵਰਗੇ ਮੁਦਿੱਆਂ ਨੂੰ ਪੇਸ਼ ਕੀਤਾ ।

ਡਾ. ਹਿਮਾਂਸ਼ੂ ਅਗਰਵਾਲ ਨੇ ਸਾਰੇ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ “ਵਪਾਰਕ ਕਾਰਜਾਂ ਦੀ ਸੁਚਾਰੂ ਅਤੇ ਸੁਗਮ ਪ੍ਰਕਿਰਿਆ”  ਨੂੰ ਮਜ਼ਬੂਤ ਕਰਨਾ ਹੈ ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੰਡਸਟ੍ਰੀ ਵਿਭਾਗ ਦੇ ਕੇਸਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇ ਅਤੇ ਕਿਸੇ ਵੀ ਪੱਧਰ ‘ਤੇ ਲੰਬਿਤ ਫਾਈਲਾਂ ਨੂੰ ਤੁਰੰਤ ਹੱਲ ਕੀਤਾ ਜਾਵੇ। ਇਸਦੇ ਨਾਲ ਹੀ ਹਰ ਮਹੀਨੇ ਨਿਯਮਤ ਸਮੀਖਿਆ ਮੀਟਿੰਗਾਂ ਕਰਕੇ ਉਦਯੋਗਿਕ ਮਾਹੌਲ ਨੂੰ ਸੁਧਾਰਨ ਦੀ ਯੋਜਨਾ ਵੀ ਤਿਆਰ ਕੀਤੀ ਜਾ ਰਹੀ ਹੈ।

Scroll to Top