Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 6:16 pm

+91 90915 01313 , +91 90916 01313

punjabbanni@gmail.com
punjabbani@yahoo.com

ਡੋਡਾ ਹਾਦਸੇ ’ਚ ਪੰਜਾਬ ਦਾ ਲਾਲ ਸ਼ਹੀਦ : ਪਿੰਡ ਚਨੌਲੀ ਦਾ ਜੋਬਨਪ੍ਰੀਤ ਸਿੰਘ ਦੇਸ਼ ਲਈ ਕੁਰਬਾਨ

ਡੋਡਾ ਹਾਦਸੇ ’ਚ ਪੰਜਾਬ ਦਾ ਲਾਲ ਸ਼ਹੀਦ : ਪਿੰਡ ਚਨੌਲੀ ਦਾ ਜੋਬਨਪ੍ਰੀਤ ਸਿੰਘ ਦੇਸ਼ ਲਈ ਕੁਰਬਾਨ

ਜਲੰਧਰ, 24 ਜਨਵਰੀ : ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਡੋਡਾ ਇਲਾਕੇ ਵਿੱਚ ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਦੇ ਡੂੰਘੀ ਖੱਡ ਵਿੱਚ ਡਿੱਗਣ ਨਾਲ ਵਾਪਰੇ ਭਿਆਨਕ ਹਾਦਸੇ ਵਿੱਚ 10 ਬਹਾਦਰ ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਸ਼ਹੀਦਾਂ ਵਿੱਚ ਪੰਜਾਬ ਦੇ ਜ਼ਿਲ੍ਹਾ ਰੋਪੜ ਦੇ ਪਿੰਡ ਚਨੌਲੀ ਨਾਲ ਸਬੰਧਤ 23 ਸਾਲਾ ਜਵਾਨ ਜੋਬਨਪ੍ਰੀਤ ਸਿੰਘ ਵੀ ਸ਼ਾਮਲ ਹਨ, ਜਿਸ ਦੀ ਸ਼ਹਾਦਤ ਦੀ ਦੁਖਦਾਈ ਖ਼ਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਇਸ ਦੁਖ ਭਰੀ ਖਬਰ ਤੋ ਬਾਅਦ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਵੀ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨਾਲ ਪੂਰੀ ਹਮਦਰਦੀ ਜਤਾਈ ਗਈ ਹੈ ਅਤੇ ਭਰੋਸਾ ਦਿਵਾਇਆ ਗਿਆ ਹੈ ਕਿ ਇਸ ਔਖੀ ਘੜੀ ਵਿੱਚ ਪਰਿਵਾਰ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ। ਸਰਕਾਰੀ ਪੱਧਰ ’ਤੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।

ਦਸ ਦਈਏ ਕਿ ਨੌਜਵਾਨ ਜੋਬਨਪ੍ਰੀਤ ਸਿੰਘ ਦੀ ਦੇਸ਼ ਸੇਵਾ ਦੌਰਾਨ ਹੋਈ ਸ਼ਹਾਦਤ ’ਤੇ ਹਰ ਵਰਗ ਵੱਲੋਂ ਡੂੰਘਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ। ਲੋਕਾਂ ਵੱਲੋਂ ਸ਼ਹੀਦ ਜਵਾਨ ਦੇ ਅਟੱਲ ਹੌਸਲੇ ਅਤੇ ਦੇਸ਼ ਪ੍ਰਤੀ ਸਮਰਪਣ ਨੂੰ ਨਮਨ ਕਰਦਿਆਂ ਉਸਨੂੰ ਸੱਚੀ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ।

 

Scroll to Top