ਡੋਨਲਡ ਟਰੰਪ ਨੇ ਕੀਤੀ ਪ੍ਰਧਾਨ ਮੰਤਰੀ ਦੀ ਤਾਰੀਫ ਕਿਹਾ, ਮੇਰੇ ਚੰਗੇ ਦੋਸਤ ਹਨ

ਦਿੱਲੀ, 7 ਨਵੰਬਰ 2025 : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ “ਭਾਰਤ ਨਾਲ ਵਪਾਰ ਸਮਝੌਤੇ ਬਾਰੇ ਗੱਲਬਾਤ ਬਹੁਤ ਵਧੀਆ ਚੱਲ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸੀ ਤੇਲ ਦੀ ਖਰੀਦ ਬੰਦ ਕਰ ਦਿੱਤੀ ਹੈ। ਉਹ ਮੇਰਾ ਦੋਸਤ ਹੈ ਅਤੇ ਚਾਹੁੰਦਾ ਹੈ ਕਿ ਮੈਂ ਭਾਰਤ ਆਵਾਂ। ਮੈਂ ਜਾਵਾਂਗਾ।”

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੰਕੇਤ ਦਿੱਤੇ ਹਨ ਕਿ ਉਹ ਅਗਲੇ ਸਾਲ ਭਾਰਤ ਦਾ ਦੌਰਾ ਕਰ ਸਕਦੇ ਹਨ। ਓਵਲ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਟਰੰਪ ਨੇ ਕਿਹਾ ਕਿ ਭਾਰਤ ਨਾਲ ਵਪਾਰਕ ਸਮਝੌਤੇ ਨੂੰ ਲੈ ਕੇ ਚਰਚਾ ਕਾਫ਼ੀ ਅੱਗੇ ਵਧ ਰਹੀ ਹੈ।
ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਉਹ ਅਗਲੇ ਸਾਲ ਭਾਰਤ ਜਾਣ ਦੀ ਯੋਜਨਾ ਬਣਾ ਰਹੇ ਹਨ, ਟਰੰਪ ਨੇ ਜਵਾਬ ਦਿੱਤਾ, “ਹਾਂ, ਇਹ ਹੋ ਸਕਦਾ ਹੈ।”

Scroll to Top