Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 1:34 pm

+91 90915 01313 , +91 90916 01313

punjabbanni@gmail.com
punjabbani@yahoo.com

ਡੋਨਲਡ ਟਰੰਪ ਵਲੋ ਇਰਾਨ ਦੀ ਸ਼ਾਂਤੀ ਪੇਸ਼ਕਸ਼ ਤੇ ਕੋਰੀ ਨਾਂਹ, ਕਿਹਾ- “ਇਹ ਸੌਦਾ ਕਤਈ ਕਬੂਲ ਨਹੀਂ”

ਡੋਨਲਡ ਟਰੰਪ ਵਲੋ ਇਰਾਨ ਦੀ ਸ਼ਾਂਤੀ ਪੇਸ਼ਕਸ਼ ਤੇ ਕੋਰੀ ਨਾਂਹ, ਕਿਹਾ- “ਇਹ ਸੌਦਾ ਕਤਈ ਕਬੂਲ ਨਹੀਂ”

ਵਾਸ਼ਿੰਗਟਨ, 11 ਮਈ 2026 : ਇਰਾਨ ਅਤੇ ਅਮਰੀਕਾ ਵਿਚਾਲੇ ਚਲ ਰਹੇ ਭਾਰੀ ਸੰਘਰਸ਼ ਦੌਰਾਨ ਅੱਜ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਦੀ ਸ਼ਾਂਤੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਉਨਾ ਕਿਹਾਕਿ ਇਹ ਸੌਦਾ ਕਤਈ ਕਬੂਲ ਨਹੀ ਹੈ।
ਜਿਕਰਯੋਗ ਹੈ ਕਿ ਟਰੰਪ ਨੇ ਇਰਾਨ ਵੱਲੋਂ ਭੇਜੇ ਗਏ ਜੰਗਬੰਦੀ ਪ੍ਰਸਤਾਵ ਨੂੰ ਤਿੱਖੇ ਸ਼ਬਦਾਂ ਵਿੱਚ ਰੱਦ ਕਰ ਦਿੱਤਾ ਹੈ, ਜਿਸ ਕਾਰਨ ਉਨਾ ਨੂੰ ਵੱਡਾ ਝਟਕਾ ਲਗਾ ਹੈ।

ਜਾਣਕਾਰੀ ਅਨੁਸਾਰ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਟਰੂਥ ਸੋਸ਼ਲ’ ‘ਤੇ ਪੋਸਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਰਾਨੀ ਨੁਮਾਇੰਦਿਆਂ ਵੱਲੋਂ ਭੇਜੇ ਗਏ ਸੁਨੇਹੇ ਦਾ ਜਾਇਜ਼ਾ ਲਿਆ ਹੈ, ਪਰ ਉਹ ਉਨ੍ਹਾਂ ਨੂੰ ਬਿਲਕੁਲ ਵੀ ਮਨਜ਼ੂਰ ਨਹੀਂ। ਉਨ੍ਹਾਂ ਲਿਖਿਆ, “ਇਹ ਪੇਸ਼ਕਸ਼ ਪੂਰੀ ਤਰ੍ਹਾਂ ਅਸਵੀਕਾਰਯੋਗ ਹੈ।”

ਅਮਰੀਕੀ ਰਾਸ਼ਟਰਪਤੀ ਨੇ ਇਰਾਨ ‘ਤੇ ਦੋਸ਼ ਲਗਾਇਆ ਕਿ ਤਹਿਰਾਨ ਕਈ ਦਹਾਕਿਆਂ ਤੋਂ ਅਮਰੀਕਾ ਨਾਲ ਧੋਖੇਬਾਜ਼ੀ ਵਾਲੀ ਰਾਜਨੀਤੀ ਕਰਦਾ ਆ ਰਿਹਾ ਹੈ ਅਤੇ ਹੁਣ ਵਾਸ਼ਿੰਗਟਨ ਇਸ ਰਵੱਈਏ ਨੂੰ ਹੋਰ ਬਰਦਾਸ਼ਤ ਨਹੀਂ ਕਰੇਗਾ। ਹਾਲਾਂਕਿ ਟਰੰਪ ਨੇ ਇਸ ਸ਼ਾਂਤੀ ਤਜਵੀਜ਼ ਦੇ ਖਾਸ ਬਿੰਦੂਆਂ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ। ਟਰੰਪ ਦੇ ‌ਬਿਆਨਤੋ ਬਾਅਦ ਰਾਜਸੀ ਨੇਤਾਵਾਂ ਅੰਦਰ ਵੱਡੀ ਚਰਚਾ ਦੇਖਣ ਨੂੰ ਮਿਲ ਰਹੀ ਹੈ।

Scroll to Top