ਦਿੱਲੀ, 23 ਅਕਤੂਬਰ 2025 : ਇੰਡੀਆ ਗਠਜੋੜ ਨੇ ਆਪਣੀਆਂ ਰਣਨੀਤੀਆਂ ਨੂੰ ਤੇਜ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਹੁਣ ਬਿਹਾਰ ਵਿਧਾਨ ਭਾ ਚੋਣਾਂ ਲਈ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ, ਜਿਸ ਨਾਲ ਸਿਆਸੀ ਗਲਿਆਰਿਆਂ ਵਿਚ ਚਰਚਾਵਾਂ ਤੇਜ ਹੋ ਗਈਆਂ ਹਨ।
ਜਾਣਕਾਰੀ ਅਨੁਸਾਰ ਸੀਨੀਅਰ ਕਾਂਗਰਸੀ ਆਗੂ ਅਸ਼ੋਗ ਗਹਿਲੋਤ ਨੇ ‘ਇੰਡੀਆ’ ਗੰਠਜੋੜ ਦੇ ਸਾਰੇ ਸਹਿਯੋਗੀਆਂ ਦੀ ਹਾਜ਼ਰੀ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ।
ਗਹਿਲੋਤ ਨੇ ਕਿਹਾ ਕਿ ਇਹ ਫੈਸਲਾ ਉਨ੍ਹਾਂ ਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ ਅਤੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਸਹਿਮਤੀ ਨਾਲ ਲਿਆ ਗਿਆ ਹੈ। ਗਹਿਲੋਤ ਨੇ ਕਿਹਾ ਕਿ ਜੇਕਰ ‘ਇੰਡੀਆ’ ਗੱਠਜੋੜ ਬਿਹਾਰ ਵਿਚ ਅਗਲੀ ਸਰਕਾਰ ਬਣਾਉਂਦਾ ਹੈ ਤਾਂ ਵਿਕਾਸਸ਼ੀਲ ਇਨਸਾਨ ਪਾਰਟੀ (ਵੀਆਈਪੀ) ਦੇ ਮੁਖੀ ਮੁਕੇਸ਼ ਸਾਹਨੀ ਉਪ ਮੁੱਖ ਮੰਤਰੀ ਹੋਣਗੇ। ਇਸਨੂੰ ਲੈ ਕੇ ਵਿਰੋਧੀ ਧਿਰ ਨੇ ਵੀ ਪੂਰੀ ਤਰ੍ਹਾਂ ਕਮਰਕਸੇ ਕਸ ਲਏ ਹਨ।