Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:14 am

+91 90915 01313 , +91 90916 01313

punjabbanni@gmail.com
punjabbani@yahoo.com

ਤੰਬਾਕੂ ਦੇ ਨੁਕਸਾਨ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਤੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ

ਤੰਬਾਕੂ ਦੇ ਨੁਕਸਾਨ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਤੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ

ਪਟਿਆਲਾ 29 ਅਪ੍ਰੈਲ – ਡਾਈਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਦਿਸ਼ਾ ਨਿਰਦੇਸ਼ਾ ਅਤੇ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੇ ਹੁਕਮਾਂ ਅਨੁਸਾਰ ਜਿਲ੍ਹਾ ਸਹਾਇਕ ਸਿਹਤ ਅਫਸਰ ਡਾ.ਇੰਦਰਜੀਤ ਰੰਧਾਵਾ ਦੀ ਅਗਵਾਈ ਹੇਠ ਤੰਬਾਕੂ ਕੰਟਰੋਲ ਸੈੱਲ ਦੀ ਟੀਮ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 11 ਵਿਅਕਤੀਆਂ ਦੇ ਚਲਾਨ ਕੱਟੇ ਗਏ ਅਤੇ ਜੁਰਮਾਨੇ ਵਜੋਂ 1100 ਰੁਪਏ ਵਸੂਲ ਵੀ ਕੀਤੇ ਗਏ।

ਜਿਲ੍ਹਾ ਨੋਡਲ ਅਫਸਰ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਫਸਰ ਡਾ.ਇੰਦਰਪ੍ਰੀਤ ਰੰਧਾਵਾ ਵਲੋਂ ਦੱਸਿਆ ਗਿਆ ਕਿ ਟੀਮ ਵੱਲੋਂ ਟਿਵਾਣਾ ਚੌਕ, ਭਾਦਸੋਂ  ਰੋਡ, ਭੁਪਿੰਦਰ ਰੋਡ ਆਦਿ ਏਰੀਏ ਵਿੱਚ ਜਾ ਕੇ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਗਈ। ਤੰਬਾਕੂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਉਹਨਾਂ ਦੁਕਾਨਦਾਰਾਂ ਨੂੰ ਵੀ ਤੰਬਾਕੂ ਦੇ ਖਤਰਿਆਂ ਬਾਰੇ ਜਾਗਰੂਕ ਕੀਤਾ ਗਿਆ।

ਜਿਲ੍ਹਾ ਸਿਹਤ ਅਫਸਰ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਉਹ ਤੰਬਾਕੂ  ਉਤਪਾਦਾਂ ਤੋਂ ਦੂਰ ਰਹਿ ਕੇ ਆਪਣੀ ਸਿਹਤ ਅਤੇ ਸਮਾਜ ਦੀ ਸਿਹਤ ਦੀ ਰੱਖਿਆ ਕਰਨ। ਇਸ ਮੌਕੇ ਹੇਲਥ ਸੁਪਰਵਾਈਜ਼ਰ ਅਨਿਲ ਗੁਰੂ ਵੀ ਮੌਜੂਦ ਸਨ।

Scroll to Top