Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:11 am

+91 90915 01313 , +91 90916 01313

punjabbanni@gmail.com
punjabbani@yahoo.com

ਤੰਬਾਕੂ ਵਿਰੋਧੀ ਮੁਹਿੰਮ ਦੌਰਾਨ 10 ਚਲਾਨ ਕੱਟੇ, 1200 ਰੁਪਏ ਜੁਰਮਾਨਾ ਵਸੂਲ

ਤੰਬਾਕੂ ਵਿਰੋਧੀ ਮੁਹਿੰਮ ਦੌਰਾਨ 10 ਚਲਾਨ ਕੱਟੇ, 1200 ਰੁਪਏ ਜੁਰਮਾਨਾ ਵਸੂਲ

ਪਟਿਆਲਾ 18 ਮਈ : ਰਾਸ਼ਟਰੀ ਤੰਬਾਕੂ ਨਿਯੰਤਰਣ ਪ੍ਰੋਗਰਾਮ (ਐਨ ਟੀ ਸੀ ਪੀ ) ਅਧੀਨ ਸਿਹਤ ਵਿਭਾਗ ਪਟਿਆਲਾ ਵੱਲੋਂ ਤੰਬਾਕੂ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਰਾਜਿੰਦਰਾ ਹਸਪਤਾਲ ਅਤੇ ਮਾਤਾ ਸਾਹਿਬ ਕੌਰ ਕਾਲਜ ਦੇ ਆਲੇ-ਦੁਆਲੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਕੁੱਲ 10 ਚਲਾਨ ਕੱਟੇ ਗਏ ਅਤੇ 1200 ਰੁਪਏ ਜੁਰਮਾਨਾ ਵਸੂਲ ਕੀਤਾ ਗਿਆ।

ਇਸ ਕਾਰਵਾਈ ਦੀ ਅਗਵਾਈ ਏ ਐੱਚ ਓ ਡਾ. ਇੰਦਰਪ੍ਰੀਤ ਰੰਧਾਵਾ ਵੱਲੋਂ ਕੀਤੀ ਗਈ। ਉਨ੍ਹਾਂ ਨਾਲ ਟੀਮ ਮੈਂਬਰ ਪਰਮਜੀਤ ਅਤੇ ਖੁਸ਼ਵੀਰ ਵੀ ਮੌਜੂਦ ਸਨ। ਡਾ. ਰੰਧਾਵਾ ਨੇ ਦੱਸਿਆ ਕਿ ਜਨਤਕ ਥਾਵਾਂ ‘ਤੇ ਤੰਬਾਕੂ ਉਤਪਾਦਾਂ ਦੀ ਵਰਤੋਂ ਨਾ ਸਿਰਫ਼ ਕਾਨੂੰਨੀ ਉਲੰਘਣਾ ਹੈ, ਸਗੋਂ ਲੋਕਾਂ ਦੀ ਸਿਹਤ ਲਈ ਵੀ ਗੰਭੀਰ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਤੰਬਾਕੂ ਦੀ ਲਤ ਤੋਂ ਬਚਾਉਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।

ਏ ਐੱਚ ਓ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਤੰਬਾਕੂ ਰਹਿਤ ਸਮਾਜ ਦੀ ਸਿਰਜਣਾ ਲਈ ਸਹਿਯੋਗ ਕੀਤਾ ਜਾਵੇ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

Scroll to Top