ਥਾਣਾ ਜੁਲਕਾਂ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਲੜਕੀ ਨੂੰ ਵਰਗਲਾਉਣ ਅਤੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਕੇਸ ਦਰਜ

ਥਾਣਾ ਜੁਲਕਾਂ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਲੜਕੀ ਨੂੰ ਵਰਗਲਾਉਣ ਅਤੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਕੇਸ ਦਰਜ
ਦੇਵੀਗੜ੍ਹ, 27 ਜੁਲਾਈ () : ਥਾਣਾ ਜੁਲਕਾਂ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਵਿਅਕਤੀਆਂ ਵਿਰੁੱਧ ਧਾਰਾ 137, 96 ਬੀ. ਐਨ. ਐਸ. ਤਹਿਤ ਲੜਕੀ ਨੂੰ ਵਰਗਲਾਉਣ ਅਤੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਦੇ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਦਵਿੰਦਰ ਸਿੰਘ ਪੁੱਤਰ ਰਾਜਵਿੰਦਰ ਸਿੰਘ ਵਾਸੀ ਪਿੰਡ ਉਚੀ ਰੁੜਕੀ ਥਾਣਾ ਅਮਲੋਹ, ਜਿਲਾ ਫਤਿਹਗੜ੍ਹ ਸਾਹਿਬ, ਪਰਮਵੀਰ ਸਿੰਘ ਪੁੱਤਰ ਸਵਰਨ ਸਿੰਘ, ਰਵੀ ਪੁੱਤਰ ਰਾਜੂ ਵਾਸੀਆਨ ਪਿੰਡ ਵਜੀਦਪੁਰ ਥਾਣਾ ਸਦਰ ਨਾਭਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ 23 ਜੁਲਾਈ ਨੂੰ ਸਵੇਰ ਵੇਲੇ ਉਸਦੀ ਲੜਕੀ ਜੋ ਕਿ ਪਟਿਆਲਾ ਵਿਖੇ ਦਵਾਈ ਲੈਣ ਗਈ ਸੀ ਪਰ ਘਰ ਵਾਪਸ ਨਹੀਂ ਆਈ ਅਤੇ ਕਾਫੀ ਭਾਲ ਕਰਨ ਤੇ ਪਤਾ ਲੱਗਿਆ ਕਿ ਦਵਿੰਦਰ ਸਿੰਘ ਨੇ ਇਕ ਹੋਰ ਉਪਰੋਕਤ ਵਿਅਕਤੀ ਦੀ ਮਦਦ ਨਾਲ ਲੜਕੀ ਨੂੰਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭੇਜਾ ਲਏ ਗਏ ਹਨ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top