ਥਾਣਾ ਸਿਟੀ ਰਾਜਪੁਰਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ

ਥਾਣਾ ਸਿਟੀ ਰਾਜਪੁਰਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ
ਰਾਜਪੁਰਾ, 20 ਜੁਲਾਈ () : ਥਾਣਾ ਸਿਟੀ ਰਾਜਪੁਰਾ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 354 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪਿ੍ਰੰਸ ਵਾਸੀ ਛੱਜੂਮਾਜਰੀ ਪੁਰਾਣਾ ਰਾਜਪੁਰਾ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਪਿ੍ਰੰਸ ਅਕਸਰ ਹੀ ਉਸਦੀ ਭੈਣ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਤੇ 12 ਅਪੈ੍ਰਲ 2024 ਨੂੰ ਰਾਤ ਸਮੇਂ ਪਿ੍ਰੰਸ ਮਾੜੀ ਨੀਅਤ ਨਾਲ ਉਸਦੇ ਘਰ ਦਾਖਲ ਹੋ ਗਿਆ ਅਤੇ ਰੌਲਾ ਪਾਉਣ ਤੇ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top