ਚੰਡੀਗੜ੍ਹ, 09 ਜੂਨ 2026 : ਅੱਜ ਸਿਆਸੀ ਰੁਝਾਨ ਉਸ ਸਮੇ ਬਦਲ ਗਏ, ਜਦੋ ਦਾਖਾ ਦੇ ਵਿਧਾਇਕ ਮਨਪ੍ਰੀਤ ਇਯਾਲੀ ਨੇ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਪਲੜਾ ਫੜਦਿਆਂ ਉਸ ਵਿਚ ਸ਼ਾਮਲ ਹੋਣ ਦਾ ਐਲਾਨ ਕਰਦਿਤਾ।
ਜਾਣਕਾਰੀ ਦੇ ਅਨੁਸਾਰ ਅੱਜ ਇਕ ਸਮਾਗਮ ਦੌਰਾਨ ਜਥੇਬੰਦੀ ਦੇ ਪ੍ਰਮੁੱਖ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਉਨ੍ਹਾਂ ਦਾ ਸਨਮਾਨ ਕਰਦਿਆਂ ਪਾਰਟੀ ਵਿੱਚ ਸਵਾਗਤ ਕੀਤਾ।
ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਅਤੇ ਸੂਬੇ ਦੀ ਮਜ਼ਬੂਤੀ ਲਈ ਖੇਤਰੀ ਸਿਆਸੀ ਧਿਰਾਂ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਪੰਥਕ ਏਕਤਾ ਅਤੇ ਸਾਂਝੇ ਸਿਆਸੀ ਮੰਚ ਲਈ ਯਤਨ ਜਾਰੀ ਰੱਖਣਗੇ। ਇਸ ਘਟਨਾਕ੍ਰਮ ਤੋਂ ਬਾਅਦ ਪੰਜਾਬ ਦੀ ਸਿਆਸੀ ਫ਼ਿਜ਼ਾ ਵਿੱਚ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ। ਮਨਪ੍ਰੀਤ ਅਯਾਲੀ ਨੇ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।