ਦਿੱਲੀ, 5 ਅਕਤੂਬਰ : ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲ੍ਹੇ ਵਿਚ ਲਗਾਤਾਰ ਹੋ ਰਹੇ ਭਾਰੀ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਸ਼ਨੀਵਾਰ ਦੇਰ ਰਾਤ ਮਿਰਿਕ ਖੇਤਰ ਦੇ ਕਈ ਹਿੱਸਿਆਂ ਵਿਚ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 17 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ।
ਮਿਰਿਕ–ਸੁਖੀਆਪੋਖਰੀ ਸੜਕ ’ਤੇ ਮਿੱਟੀ ਖਿਸਕਣ ਨਾਲ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ ਅਤੇ ਨੇੜਲੇ ਪਿੰਡਾਂ ਨਾਲ ਸੰਪਰਕ ਟੁੱਟ ਗਿਆ ਹੈ। ਸਥਾਨਕ ਪ੍ਰਸ਼ਾਸਨ, ਪੁਲੀਸ ਅਤੇ ਆਫ਼ਤ ਪ੍ਰਬੰਧਨ ਟੀਮਾਂ ਰਾਹਤ ਤੇ ਬਚਾਅ ਕਾਰਜ ਵਿੱਚ ਜੁਟੀ ਹੋਈਆਂ ਹਨ।
ਅਧਿਕਾਰੀਆਂ ਦੇ ਅਨੁਸਾਰ, ਮੀਂਹ ਅਜੇ ਵੀ ਜਾਰੀ ਹੈ ਅਤੇ ਹਾਲਾਤ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਪ੍ਰਭਾਵਿਤ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਵੱਲ ਖਾਲੀ ਕਰਵਾਇਆ ਜਾ ਰਿਹਾ ਹੈ।