Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 2:51 am

+91 90915 01313 , +91 90916 01313

punjabbanni@gmail.com
punjabbani@yahoo.com

ਦਿਸ਼ਾ ਕਮੇਟੀ ਦੀ ਮੀਟਿੰਗ ਦੌਰਾਨ ਐਮਪੀ ਡਾ. ਧਰਮਵੀਰ ਗਾਂਧੀ ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਦਿਸ਼ਾ ਕਮੇਟੀ ਦੀ ਮੀਟਿੰਗ ਦੌਰਾਨ ਐਮਪੀ ਡਾ. ਧਰਮਵੀਰ ਗਾਂਧੀ ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਪਟਿਆਲਾ, 30 ਸਤੰਬਰ : ਐਮਪੀ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਜ਼ਿਲ੍ਹੇ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਕੇਂਦਰੀ ਸਕੀਮਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿਚ ਵੱਖ ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ  ਅਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਕੈਂਸਰ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਕੂਲਾਂ ਵਿੱਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ ਅਤੇ ਕੈਂਸਰ ਜਾਗਰੂਕਤਾ ਸਬੰਧੀ ਬੋਰਡ ਲਗਾਏ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਸਕੂਲ ਬੱਸਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਐਮਪੀ ਫੰਡ ਵਿੱਚੋਂ ਪਿੰਡਾਂ ਦੀਆਂ ਸਕੂਲੀ ਵਿਦਿਆਰਥਣਾਂ ਲਈ ਸਕੂਲ ਬੱਸਾਂ ਦੀ ਸਹੂਲਤ ਲਈ ਮੁਹੱਈਆ ਕਰਵਾਉਣ ਸਬੰਧੀ ਵੀ ਕਾਰਵਾਈ ਕਰਨ ਲਈ ਕਿਹਾ।  ਓਹਨਾ ਵੱਲੋਂ ਐਮਪੀ ਲੈਡ ਵਿਚ ਦਿੱਤੇ ਗਏ ਫੰਡ ਦੀ ਵਰਤੋਂ ਦੀ ਸਮੀਖਿਆ ਵੀ ਕੀਤੀ ਗਈ।

ਮੀਟਿੰਗ ਵਿੱਚ ਮੌਜੂਦ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕੀਤਾ ਜਾਵੇ ਅਤੇ ਜਿੱਥੇ ਕੰਮ ਮੁਕੰਮਲ ਹੋ ਚੁੱਕੇ ਹਨ, ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਜਲਦ ਜਮ੍ਹਾਂ ਕਰਵਾਏ ਜਾਣ। ਉਨ੍ਹਾਂ ਐਮਪੀ ਡਾ. ਧਰਮਵੀਰ ਗਾਂਧੀ ਨੂੰ ਭਰੋਸਾ ਦਿਵਾਇਆ ਕਿ ਸਬੰਧਤ ਵਿਭਾਗਾਂ ਵੱਲੋਂ ਹਦਾਇਤਾਂ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨੇ ਦਸਿਆ ਕਿ ਐਮਪੀ ਲੈਡ ਫੰਡ ਤਹਿਤ ਮਨਜ਼ੂਰ ਕੀਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।

Scroll to Top