ਨਵੀਂ ਦਿੱਲੀ, 16 ਮਈ 2026 : ਭਾਰਤ ਦੀ ਖੁਫੀਆ ਏਜੰਸੀ ‘ਰਿਸਰਚ ਐਂਡ ਐਨਾਲਿਸਿਸ ਵਿੰਗ’ (ਰਾਅ) ਦੇ ਸਾਬਕਾ ਮੁਖੀ ਸਾਮੰਤ ਗੋਇਲ ਨੇ ਅੱਜ ਗੱਲਬਾਤ ਕਰਦਿਆਂ ਆਖਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰਖਿਆ ਵਿਚ ਕੀਤੀ ਗਈ ਕਟੌਤੀ ਭਾਰੀ ਚਿੰਤਾਜਨਕ ਹੈ, ਉਨਾ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕਟੌਤੀ ਕਰਨਾ ਸਹੀ ਨਹੀ ਹੈ।
ਸਾਮੰਤ ਗੋਇਲ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਸ਼ਵ ਪੱਧਰ ‘ਤੇ ਸੁਰੱਖਿਆ ਹਾਲਾਤ ਕਾਫੀ ਸੰਵੇਦਨਸ਼ੀਲ ਅਤੇ ਅਸਥਿਰ ਹਨ। ਅਜਿਹੇ ਮਾਹੌਲ ਵਿੱਚ ਦੇਸ਼ ਦੇ ਸਭ ਤੋਂ ਉੱਚੇ ਅਹੁਦੇ ‘ਤੇ ਬੈਠੇ ਵਿਅਕਤੀ ਦੀ ਸੁਰੱਖਿਆ ਨਾਲ ਕੋਈ ਵੀ ਤਜਰਬਾ ਕਰਨਾ ਖਤਰਨਾਕ ਸਾਬਤ ਹੋ ਸਕਦਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਵੇਲੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਘਟਾਉਣ ਦੀ ਨਹੀਂ, ਸਗੋਂ ਇਸਨੂੰ ਹੋਰ ਮਜ਼ਬੂਤ ਬਣਾਉਣ ਦੀ ਲੋੜ ਹੈ।
ਉਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੀਤੀ ਗਈ ਕਟੌਤੀ ‘ਤੇ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਖਰਚੇ ਘਟਾਉਣ ਦੇ ਨਾਂ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਘਟਾਉਣਾ ਠੀਕ ਫੈਸਲਾ ਨਹੀਂ ਅਤੇ ਇਹ ਰਾਸ਼ਟਰੀ ਸੁਰੱਖਿਆ ਦੇ ਹਿੱਤ ਵਿੱਚ ਵੀ ਨਹੀਂ ਮੰਨਿਆ ਜਾ ਸਕਦਾ।