Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:03 am

+91 90915 01313 , +91 90916 01313

punjabbanni@gmail.com
punjabbani@yahoo.com

ਦੋ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ, ਜਾਂਚ ਸ਼ੁਰੂ

ਦੋ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ, ਜਾਂਚ ਸ਼ੁਰੂ

ਨਵੀਂ ਦਿੱਲੀ, 19 ਫਰਵਰੀ : ਸਕੁਲਾਂ ਨੂੰ ਟਾਰਗੇਟ ਕਰਕੇ ਧਮਕੀਆਂ ਦੇਣ ਦਾ ਮਾਮਲਾ ਰੁਕਨ ਦਾ ਨਾਮ ਨਹੀ ਲੈ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਸੋਮਵਾਰ ਸਵੇਰੇ ਰਾਜਧਾਨੀ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਧੌਲਾ ਕੂਆਂ ਸਥਿਤ ਆਰਮੀ ਸਕੂਲ ਅਤੇ ਲੋਧੀ ਰੋਡ ਸਥਿਤ ਏਅਰ ਫੋਰਸ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਦੋਵਾਂ ਸਕੂਲਾਂ ਨੂੰ ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਸੀ।

ਸੂਚਨਾ ਮਿਲਦੇ ਹੀ ਸਕੂਲ ਪ੍ਰਸ਼ਾਸਨ ਨੇ ਤੁਰੰਤ ਪੁਲੀਸ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਦੋਵਾਂ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਗਿਆ। ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ। ਇਸ ਮਾਮਲੇ ਨੂੰ ਲੈ ਕੇ ਜਾਂਚ ਏਜੰਸੀਆਂ ਵਲੋ ਜਾਂਚ ਪੜਤਾਲ ਤੇਜੀ ਨਾਲ ਕੀਤੀ ਜਾ ਰਹੀ ਹੈ।

Scroll to Top