ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਦੇ ਤੌਰ ਤੇ ਸਹੁੰ ਚੁੱਕਣਗੇ ਦੇ ਸਸਪੈਂਸ ਨੰਖਤਮ ਕੀਤਾ ਭਾਜਪਾ ਦੇ ਇਸ ਦਿੱਗਜ ਨੇਤਾ ਨੇ

ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਦੇ ਤੌਰ ਤੇ ਸਹੁੰ ਚੁੱਕਣਗੇ ਦੇ ਸਸਪੈਂਸ ਨੰਖਤਮ ਕੀਤਾ ਭਾਜਪਾ ਦੇ ਇਸ ਦਿੱਗਜ ਨੇਤਾ ਨੇ
ਨਵੀਂ ਦਿੱਲੀ, 6 ਜੂਨ () : ਭਾਰਤ ਦੇਸ਼ ਦੀ ਰਾਜਨੀਤੀ ਦੀ ਕੇਂਦਰ ਬਿੰਦੂ ਕੇਂਦਰ ਵਿਚ ਜਿਥੇ ਫਿਰ ਇਕ ਵਾਰ ਸਰਕਾਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬਣਨ ਜਾ ਰਹੀ ਹੈ, ਉਥੇ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਵਜੋਂ ਸਹੂੰ ਚੁੱਕਣ ਦੇ ਵਧਦੇ ਜਾ ਰਹੇ ਸਸਪੈਂਸ ਨੂੰ ਖਤਮ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਨੇਤਾ ਛੱਤੀਸਗੜ੍ਹ ਦੇ ਉਪ ਮੁੱਖ ਮੰਤਰੀ ਵਿਜੇ ਸ਼ਰਮਾ ਨੇ ਕਿਹਾ ਕਿ 8 ਜੂਨ ਨੂੰ ਪੀਐਮ ਮੋਦੀ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੂੰ ਚੁੱਕਣਗੇ। ਭਲਕੇ ਸੰਸਦ ਮੈਂਬਰਾਂ, ਮੁੱਖ ਮੰਤਰੀਆਂ ਅਤੇ
ਉਪ ਮੁੱਖ ਮੰਤਰੀਆਂ ਦੀ ਮੀਟਿੰਗ ਹੋਵੇਗੀ ਤੇ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ, ਇਸਦੇ ਨਾਲ ਹੀ ਵਿਰੋਧੀ ਧਿਰ ਨੂੰ ਵੀ ਅਗਲੀਆਂ ਚੋਣਾਂ ਬਾਰੇ ਸੋਚਣਾ ਪਵੇਗਾ। ਉਨ੍ਹਾਂ ਸਪੱਸ਼ਟ ਆਖਿਆ ਕਿ ਵਿਰੋਧੀ ਧਿਰ ਨੂੰ ਸਰਕਾਰ ਬਣਾਉਣ ਦਾ ਸੁਪਨਾ ਨਹੀਂ ਲੈਣਾ ਚਾਹੀਦਾ।

Leave a Comment

Your email address will not be published. Required fields are marked *

Scroll to Top