Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Wednesday, 01 Jul 2026 | 12:57 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਨਸ਼ਾ-ਮੁਕਤ ਪੰਜਾਬ ਲਈ ਕਾਰਵਾਈ ਰਹੇਗੀ ਜਾਰੀ: ਮੁੱਖ ਮੰਤਰੀ ਭਗਵੰਤ ਮਾਨ

ਬਠਿੰਡਾ, 30 ਜੂਨ 2026 : ਪੰਜਾਬ ਨੂੰ ਪੂਰੀ ਤਰ੍ਹਾ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਜਿਥੇ ਜੰਗੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ, ਉਥੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਵੀ ਆਖਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਇਹ ਕਾਰਵਾਈ ਜਾਰੀ ਰਹੇਗੀ। ਉਨਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਨੂੰ ਜ਼ਮੀਨੀ ਪੱਧਰ ‘ਤੇ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਵਿਲੇਜ ਡਿਫੈਂਸ ਕਮੇਟੀਆਂ ਦੇ ਕੰਮਕਾਜ ਦੀ ਸਮੀਖਿਆ ਲਈ ਹੋਈ ਵਰਚੁਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਦੀ ਕਾਰਵਾਈ ਦੌਰਾਨ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਸਪਲਾਈ ਲੜੀ ਨੂੰ ਤੋੜਨ ਅਤੇ ਵੱਡੇ ਨਸ਼ਾ ਤਸਕਰਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਨਾਲ ਮੁਹਿੰਮ ਨੂੰ ਮਹੱਤਵਪੂਰਨ ਸਫਲਤਾ ਮਿਲੀ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਅਭਿਆਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ, ਜ਼ਮੀਨੀ ਪੱਧਰ ‘ਤੇ ਨਿਗਰਾਨੀ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਲਗਾਤਾਰ ਯਤਨ ਕੀਤੇ ਜਾਣ, ਤਾਂ ਜੋ ਨਸ਼ਿਆਂ ਖ਼ਿਲਾਫ਼ ਇਸ ਲੜਾਈ ਨੂੰ ਅੰਤਿਮ ਸਫਲਤਾ ਤੱਕ ਪਹੁੰਚਾਇਆ ਜਾ ਸਕੇ।

ਬੈਠਕ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਇੰਸਟਾਗ੍ਰਾਮ ਖਾਤੇ ‘ਤੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਬਠਿੰਡਾ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਨਾਲ ਅਹਿਮ ਸਮੀਖਿਆ ਬੈਠਕ ਕੀਤੀ ਗਈ, ਜਿਸ ਦੌਰਾਨ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੇ ਅਭਿਆਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।

Scroll to Top