Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:32 am

+91 90915 01313 , +91 90916 01313

punjabbanni@gmail.com
punjabbani@yahoo.com

ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਕੇ ਪਾਣੀ ਤੇ ਪੰਜਾਬ ਨੂੰ ਬਚਾਉਣਾ ਸਰਕਾਰ ਦਾ ਮਕਸਦ -ਬਰਿੰਦਰ ਗੋਇਲ

ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਕੇ ਪਾਣੀ ਤੇ ਪੰਜਾਬ ਨੂੰ ਬਚਾਉਣਾ ਸਰਕਾਰ ਦਾ ਮਕਸਦ -ਬਰਿੰਦਰ ਗੋਇਲ

ਪਾਤੜਾਂ, 9 ਅਪ੍ਰੈਲ : ਪੰਜਾਬ ਦੇ ਖਨਣ, ਭੂ ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸ਼ੁਤਰਾਣਾ ਹਲਕੇ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਅੱਜ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਨਾਲ 1.45 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਲੋਕ ਅਰਪਣ ਕੀਤਾ ਹੈ।

ਜਲ ਸਰੋਤ ਮੰਤਰੀ ਨੇ ਪਿੰਡ ਕੱਲਰ ਭੈਣੀ ਵਿਖੇ 11.87 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਤੋਂ ਸੋਲਰ ਮੋਟਰ ਰਾਹੀ ਸਾਂਝਾ ਜਮੀਨ ਦੋਜ ਨਾਲੀਆਂ ਰਾਹੀਂ ਸਿੰਚਾਈ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਪਿੰਡ ਸਧਾਰਨਪੁਰ ਵਿਖੇ 1 ਕਰੋੜ 33.20 ਲੱਖ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਲਈ ਨਹਿਰੀ ਮੋਘਾ (10500 ਖੱਬਾ ਪਾਸਾ) ਤੋਂ ਨਵੇਂ ਉਸਾਰੀ ਕੀਤੇ ਜਾਣ ਵਾਲੇ ਸਾਂਝੇ ਜਮੀਨ ਦੋਜ਼ ਨਾਲੀਆਂ ਨਾਲ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਹੈ।ਉਨ੍ਹਾਂ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਨਾਲ ਕਿਸਾਨਾਂ ਦੀ ਫਸਲ ਦੀ ਪੈਦਾਵਾਰ ਵਿੱਚ ਵੀ ਵਾਧਾ ਹੋਵੇਗਾ ਅਤੇ ਧਰਤੀ ਹੇਠਲੇ ਪਾਣੀ ਦੀ 20 ਤੋਂ 30 ਪ੍ਰਤੀਸ਼ਤ ਤੱਕ ਬਚਤ ਵੀ ਹੋਵੇਗੀ।ਉਨ੍ਹਾਂ ਕਿਹਾ ਕਿ ਪਾਣੀ ਬਚਾਉਣ ਲਈ ਅਜਿਹੇ ਪ੍ਰਾਜੈਕਟ ਹਰ ਪਿੰਡ ਵਿੱਚ ਲਗਾਏ ਜਾਣਗੇ।

ਬਰਿੰਦਰ ਗੋਇਲ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬਿਹਤਰ ਤੇ ਲੰਬੇ ਸਮੇ ਦੀਆਂ ਸਿੰਚਾਈ ਸਹੂਲਤਾਂ ਪ੍ਰਦਾਨ ਕਰਨ ਲਈ ਧਰਤੀ ਹੇਠਲੇ ਪਾਣੀ ਉੱਪਰ ਨਿਰਭਰਤਾ ਘਟਾਉਣ ਦੇ ਸੰਕਲਪ ਨੂੰ ਪੂਰਾ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਗੋਇਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਨੇਹਾ ਕਿ “ਪਾਣੀ ਦੀ ਬੂੰਦ-ਬੂੰਦ ਬਚਾਅ ਕੇ ਖੇਤਾਂ ਨੂੰ ਲਾਈ ਜਾਵੇਗੀ” ਵੀ ਕਿਸਾਨਾਂ ਨਾਲ ਸਾਂਝਾ ਕਰਦਿਆਂ ਦੱਸਿਆ ਕਿ ਛੱਪੜਾਂ ਦਾ ਅਜਾਈਂ ਜਾਂਦਾ ਪਾਣੀ ਵੀ ਸਿੰਚਾਈ ਲਈ ਵਰਤਿਆ ਜਾਵੇਗਾ।ਉਨ੍ਹਾਂ ਕਿਹਾ ਕਿ ਵਿਅਰਥ ਹੋਕੇ ਦੂਜੇ ਸੂਬਿਆਂ ਨੂੰ ਜਾਂਦਾ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਕੇ ਪਾਣੀ ਦੇ ਨਾਲ-ਨਾਲ ਪੰਜਾਬ ਨੂੰ ਬਚਾਉਣ ਭਗਵੰਤ ਮਾਨ ਸਰਕਾਰ ਦਾ ਮਕਸਦ ਹੈ, ਜਿਸ ਵਿੱਚ ਅਸੀਂ ਕਾਮਯਾਬ ਹੋ ਰਹੇ ਹਾਂ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 6700 ਕਰੋੜ ਰੁਪਏ ਖਰਚ ਕੇ ਨਹਿਰੀ ਸਿਸਟਮ ਨੂੰ ਅਪਗ੍ਰੇਡ ਤੇ ਮਜ਼ਬੂਤ ਕਰਕੇ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ। ਜਿੱਥੇ ਧਰਤੀ ਹੇਠਲਾ ਪੀਣ ਵਾਲਾ ਪਾਣੀ ਖਰਾਬ ਹੈ, ਉਥੇ ਨਹਿਰੀ ਪਾਣੀ ਪੀਣ ਲਈ ਦਿੱਤਾ ਜਾਵੇਗਾ। ਉਨ੍ਹਾਂ ਹੋਰ ਕਿਹਾ ਕਿ ਘੱਗਰ ਸਮੇਤ ਬਾਕੀ ਦਰਿਆਵਾਂ ਦੇ ਹੜ੍ਹ ਤੋਂ ਬਚਾਅ ਲਈ 30 ਜੂਨ ਤੱਕ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ।

Scroll to Top