ਪਟਿਆਲਾ 12 ਜਨਵਰੀ : ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਆਪਣੇ ਕਾਰਜਕਾਲ ਦਾ ਇੱਕ ਸਾਲ ਪੂਰਾ ਹੋਣ ‘ਤੇ ਸੇਵਾ, ਜ਼ਿੰਮੇਵਾਰੀ ਅਤੇ ਜਵਾਬਦੇਹੀ ਦਾ ਸੰਦੇਸ਼ ਦਿੰਦਿਆਂ ਹੋਇਆ ਸ਼ਹਿਰ ਵਾਸੀਆਂ ਨਾਲ ਆਪਣੀ ਖੁਸ਼ੀ ਸਾਂਝੀ । ਇਸ ਮੌਕੇ ਨਹਿਰੂ ਪਾਰਕ ਵਿੱਚ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ “ਹਰ ਮਨੁੱਖ ਲਾਵੇ ਦੋ ਰੁੱਖ” ਮੁਹਿੰਮ ਤਹਿਤ ਗੁਲਾਬ ਦੇ ਪੌਦੇ ਲਗਾਏ ਗਏ। ਇਸ ਮੌਕੇ ਮੋਰਨਿੰਗ ਕਲੱਬ ਵੱਲੋਂ ਮੇਅਰ ਕੁੰਦਨ ਗੋਗੀਆ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ।
ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਉਨ੍ਹਾਂ ਲਈ ਇਹ ਸਾਲ ਇੱਕ ਸਾਲ ਬੇਮਿਸਾਲ, ਆਮ ਜਨਤਾ ਦੇ ਨਾਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਇੱਕ ਸੇਵਾਦਾਰ ਹਾਂ, ਮੈਨੂੰ ਆਮ ਲੋਕਾਂ ਦੇ ਟੈਕਸ ਤੋਂ ਤਨਖਾਹ ਮਿਲਦੀ ਹੈ। ਮੈਂ ਲੋਕਾਂ ਨੂੰ ਜਵਾਬਦੇਹ ਹਾਂ। ਮੇਰੇ ਦਫ਼ਤਰ ਦੇ ਦਰਵਾਜ਼ੇ ਹਰ ਇੱਕ ਲਈ ਖੁੱਲ੍ਹੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਦੇ ਨਿਮਾਣੇ ਸੇਵਕ ਹਨ ਅਤੇ ਪਾਰਟੀ ਵੱਲੋਂ ਜੋ ਵੀ ਡਿਊਟੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਜੀ ਵੱਲੋਂ ਸੌਂਪੀ ਜਾਵੇਗੀ, ਉਸਨੂੰ ਪੂਰੀ ਨਿਭਾਉਣਗੇ।
ਇਸ ਮੌਕੇ ਸੰਸਥਾ ਦੇ ਪ੍ਰਧਾਨ ਉਪਕਾਰ ਸਿੰਘ ਨੇ ਕਿਹਾ ਕਿ ਪਟਿਆਲਾ ਦੇ ਵਾਸੀ ਹੋਣ ਵਜੋਂ ਮੇਅਰ ਕੁੰਦਨ ਗੋਗੀਆ ਨੇ ਸ਼ਹਿਰ ਵਾਸੀਆਂ ਲਈ ਪਹਿਰੇਦਾਰ ਦੀ ਭੂਮਿਕਾ ਨਿਭਾਉਂਦੇ ਹੋਏ ਆਪਣੀਆਂ ਜ਼ਿੰਮੇਵਾਰੀਆਂ ਬਾਖੂਬੀ ਨਿਭਾਈਆਂ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਉਨ੍ਹਾਂ ਦਾ ਯੋਗਦਾਨ ਬਹੁਤ ਹੀ ਸਰਾਹਣਯੋਗ ਹੈ। ਸਮਾਗਮ ਵਿੱਚ ਸ਼ਾਮਿਲ ਹੋਏ ਸ਼ਹਿਰ ਦੇ ਸੈਰ-ਪ੍ਰੇਮੀ ਅਤੇ ਸਮਾਜਿਕ ਸੇਵਕਾਂ ਨੇ ਰੁੱਖ ਲਗਾ ਕੇ ਪਰਿਆਵਰਣ ਸੁਰੱਖਿਆ ਦਾ ਸੁਨੇਹਾ ਦਿੱਤਾ। ਇਸ ਮੌਕੇ ਦੇਵ ਰਾਜ, ਸੰਟੀ, ਪ੍ਰਿੰਸ, ਸੋਢੀ, ਡਿੰਪੀ, ਚੰਦਨ, ਬਜਾਜ, ਅਸ਼ੋਕ ਕੁਮਾਰ, ਸਵਾਮੀ, ਕੋਮਲ, ਕਪੂਰ ਅਤੇ ਟੋਨੀ ਆਦਿ ਵੀ ਮੌਜੂਦ ਰਹੇ।