ਦਿੱਤੀ, 31 ਮਾਰਚ : ਬਿਹਾਰ ਦੇ ਨਾਲੰਦਾ ਜ਼ਿਲ੍ਹੇ ਵਿੱਚ ਇੱਕ ਧਾਰਮਿਕ ਸਮਾਗਮ ਦੌਰਾਨ ਵੱਡਾ ਹਾਦਸਾ ਵਾਪਰ ਗਿਆ, ਜਿਸ ਕਾਰਨ ਕਈ ਔਰਤਾਂ ਦੀ ਮੋਤ ਅਤੇ ਕਈਆਂ ਦੇ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਸ਼ੀਤਲਾ ਮਾਤਾ ਮੰਦਰ ‘ਚ ਭੀੜ ਵੱਧ ਜਾਣ ਕਾਰਨ ਭਗਦੜ ਕਾਰਨ ਹੋਇਆ। ਇਸ ਦਰਦਨਾਕ ਘਟਨਾ ਵਿੱਚ ਘੱਟੋ-ਘੱਟ ਅੱਠ ਔਰਤਾਂ ਦੀ ਮੌਤ ਹੋ ਗਈ ਜਦਕਿ ਕਈ ਹੋਰ ਲੋਕ ਜ਼ਖਮੀ ਹੋਏ ਹਨ।
ਮਿਲੀ ਜਾਣਕਾਰੀ ਮੁਤਾਬਕ ਪੂਜਾ ਅਰਚਨਾ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਕੱਠੇ ਹੋਏ ਸਨ, ਜਿਸ ਨਾਲ ਹਾਲਾਤ ਕਾਬੂ ਤੋਂ ਬਾਹਰ ਹੋ ਗਏ ਅਤੇ ਅਚਾਨਕ ਭਗਦੜ ਮਚ ਗਈ। ਇਸ ਦੌਰਾਨ ਕਈ ਲੋਕ ਇਕ-ਦੂਜੇ ਹੇਠਾਂ ਆ ਕੇ ਕੁਚਲੇ ਗਏ।
ਇਸ ਘਟਨਾ ‘ਤੇ ਬਿਹਾਰ ਦੇ ਉਪ ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।