Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 10:25 am

+91 90915 01313 , +91 90916 01313

punjabbanni@gmail.com
punjabbani@yahoo.com

ਨੀਟ ਵਿਵਾਦ : ਸੀਜੇਪੀ ਨੇ ਦਿੱਤੀ ਚਿਤਾਵਨੀ ਪ੍ਰਦਸ਼ਨਕਾਰੀਆਂ ਤੇ ਦਰਜ ਕੇਸ ਲਵੋ ਵਾਪਸ

ਨੀਟ ਵਿਵਾਦ : ਸੀਜੇਪੀ ਨੇ ਦਿੱਤੀ ਚਿਤਾਵਨੀ ਪ੍ਰਦਸ਼ਨਕਾਰੀਆਂ ਤੇ ਦਰਜ ਕੇਸ ਲਵੋ ਵਾਪਸ

ਨਵੀਂ ਦਿੱਲੀ 25 ਜੁਲਾਈ : ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਬੁਲਾਰੇ ਆਸ਼ੂਤੋਸ਼ ਰੰਕਾ ਨੇ ਨੀਟ ਪ੍ਰੀਖਿਆ ਵਿਵਾਦ ਨੂੰ ਲੈ ਕੇ ਚਿਤਾਵਨੀ ਦਿੰਦਿਆਂ ਆਖਿਆ ਕਿ ਪ੍ਰਦਰਸ਼ਨਕਾਰੀਆਂ ਤੇ ਦਰਜ ਕੇਸ ਵਾਪਸ ਲਏ ਜਾਣ। ਰੰਕਾ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਸਿਰਫ਼ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨਹੀਂ ਕਰ ਰਹੇ, ਸਗੋਂ NEET ਵਿਵਾਦ ਤੋਂ ਪ੍ਰਭਾਵਿਤ ਪਰਿਵਾਰਾਂ ਲਈ ਢੁਕਵੇਂ ਮੁਆਵਜ਼ੇ ਦੀ ਵੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਸਾਰੇ ਕਾਨੂੰਨੀ ਕੇਸ ਵਾਪਸ ਲੈਣ ਦੀ ਮੰਗ ਵੀ ਰੱਖੀ।

ਜਾਣਕਾਰੀ ਅਨੁਸਾਰ ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਲੋਕਾਂ ਅਤੇ ਵਿਦਿਆਰਥੀਆਂ ਦਾ ਗੁੱਸਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਇਸ ਵਿਵਾਦ ਦੀ ਤੁਲਨਾ ਇੱਕ ‘ਟਿੱਕ-ਟਿੱਕ ਕਰਦੇ ਟਾਈਮ ਬੰਬ’ ਨਾਲ ਕਰਦਿਆਂ ਕਿਹਾ ਕਿ ਸਰਕਾਰ ਇਸ ਮੁੱਦੇ ਨੂੰ ਹਫ਼ਤਿਆਂ ਜਾਂ ਮਹੀਨਿਆਂ ਤੱਕ ਟਾਲ ਨਹੀਂ ਸਕਦੀ।

ਆਸ਼ੂਤੋਸ਼ ਰੰਕਾ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ NEET ਵਿਵਾਦ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਅਤੇ ਸਰਕਾਰ ਨੂੰ ਇਸ ਦੀ ਗੰਭੀਰਤਾ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਿੰਨਾ ਜ਼ਿਆਦਾ ਸਰਕਾਰ ਇਸ ਮਾਮਲੇ ’ਤੇ ਫ਼ੈਸਲਾ ਲੈਣ ਵਿੱਚ ਦੇਰੀ ਕਰੇਗੀ, ਉਨਾ ਹੀ ਲੋਕਾਂ ਵਿੱਚ ਅਸੰਤੁਸ਼ਟੀ ਅਤੇ ਗੁੱਸਾ ਵਧੇਗਾ।

Scroll to Top