Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:34 am

+91 90915 01313 , +91 90916 01313

punjabbanni@gmail.com
punjabbani@yahoo.com

ਨੋਜਵਾਨਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕ ਕਰਨਾ ਸ਼ਲਾਘਾਯੋਗ ਕਦਮ : ਡੀ.ਐਸ.ਐਸ.ਓ

ਨੋਜਵਾਨਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕ ਕਰਨਾ ਸ਼ਲਾਘਾਯੋਗ ਕਦਮ : ਡੀ.ਐਸ.ਐਸ.ਓ

ਪਟਿਆਲਾ 19 ਜੂਨ : ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ, ਪੰਜਾਬ ਸਾਕੇਤ ਹਸਪਤਾਲ ਪਟਿਆਲਾ ਵੱਲੋਂ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਸਾਬਕਾ ਆਈ ਏ ਐਸ ਅਧਿਕਾਰੀ ਦੀ ਅਗਵਾਈ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਪਟਿਆਲਾ, ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ,ਯੁਵਕ ਸੇਵਾਵਾਂ ਕਲੱਬ ਦੀਪ ਨਗਰ ਦੇ ਸਹਿਯੋਗ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਡਾਕਟਰ ਹਿਮਾਂਸ਼ੂ ਅਗਰਵਾਲ ਦੀ ਸਰਪ੍ਰਸਤੀ ਹੇਠ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਸ਼ਿਰਕਤ ਕੀਤੀ ।

ਪ੍ਰੋਗਰਾਮ ਦੀ ਪ੍ਰਧਾਨਗੀ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਕੀਤੀ। ਇਸ ਮੌਕੇ ਪੰਜਾਬ ਰੈਡ ਕਰਾਸ ਸਾਕੇਤ ਹਸਪਤਾਲ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਵੱਲੋਂ ਸਾਰੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ।

ਵਿਸ਼ੇਸ਼ ਤੌਰ ਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਏ ਐਸ ਆਈ ਦਰਬਾਰਾ ਸਿੰਘ,ਪੰਜਾਬ ਰੈਡ ਕਰਾਸ ਸਾਕੇਤ ਹਸਪਤਾਲ ਦੇ ਡਾ ਚਾਰੂ ਗੋਤਮ,ਕੋਸਲਰ ਅਮਰਜੀਤ ਕੌਰ, ਰਣਜੀਤ ਕੌਰ, ਜਸਪ੍ਰੀਤ ਸਿੰਘ ਸੰਧੂ, ਗੁਰਮੀਤ ਸਿੰਘ, ਦੀਦਾਰ ਸਿੰਘ ਤੋਂ ਇਲਾਵਾ ਰੁਦਰਪ੍ਰਤਾਪ ਸਿੰਘ ਬੀ ਸੀ ਏ ਵਿਦਿਆਰਥੀ ਗੋਰਮਿੰਟ ਬਿਕਰਮ ਕਾਲਜ ਆਫ ਕਾਮਰਸ, ਗੁਰਜੀਤ ਸਿੰਘ ਲੱਕੀ ਹਰਦਾਸਪੁਰ ਨੇ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਪੁਨਰਵਾਸ ਕੇਂਦਰ ਦੀ ਪ੍ਰੋਜੈਕਟ ਡਾਇਰੈਕਟਰ ਗਵਰਨਰ ਐਵਾਰਡੀ ਪਰਮਿੰਦਰ ਕੌਰ ਮਨਚੰਦਾ ਦੀ ਟੀਮ ਵੱਲੋਂ ਜਿਥੇ ਸਕੂਲੀ ਪੱਧਰ ਤੇ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਜੌ ਕਿ ਬਹੁਤ ਹੀ ਸ਼ਲਾਘਾਯੋਗ ਹੈ।

Scroll to Top