ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਲੈ ਕੇ ਆਰੰਭੀਆਂ ਤਿਆਰੀਆਂ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਲੈ ਕੇ ਆਰੰਭੀਆਂ ਤਿਆਰੀਆਂ
ਗੁਰਦੁਆਰਾ ਪ੍ਰਬੰਧਕਾਂ ਨੇ ਸਿੱਖ ਸਭਾਵਾਂ, ਸੁਸਾਇਟੀਆਂ ਦੇ ਮੁਖੀਆਂ ਨਾਲ ਉਲੀਕੀ ਰੂਪ ਰੇਖਾ
ਸ਼ਹੀਦੀ ਪੁਰਬ ਦੀ ਸਫਲਤਾ ਲਈ ਧਾਰਮਕ ਜਥੇਬੰਦੀਆਂ ਵੱਡਮੁੱਲਾ ਸਹਿਯੋਗ ਕਰਨ : ਜਥੇਦਾਰ ਲਾਛੜੂ
ਪਟਿਆਲਾ 9 ਦਸੰਬਰ ()
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ, ਜਿਸ ਦੇ ਚੱਲਦਿਆਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਧਾਰਮਕ ਜਥੇਬੰਦੀਆਂ ਦੇ ਆਗੂਆਂ ਨਾਲ ਦੀਰਘ ਵਿਚਾਰਾਂ ਕੀਤੀਆਂ। ਇਸ ਮੌਕੇ ਉਚੇਚੇ ਤੌਰ ’ਤੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਪੁੱਜੇ, ਜਿਨ੍ਹਾਂ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਦੱਸਿਆ ਕਿ ਸ਼ਹੀਦੀ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਕੱਢੇ ਜਾਣ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਖੇ ਧਾਰਮਕ ਸਮਾਗਮ ਆਯੋਜਿਤ ਕੀਤਾ ਜਾਵੇਗਾ।
ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦੇਰ ਰਾਤ ਨੂੰ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਹੋਵੇਗਾ ਅਤੇ ਏਸ ਤੋਂ ਇਲਾਵਾ ਕਵੀ/ਢਾਡੀ ਦਰਬਾਰ ਵੀ ਕਰਵਾਇਆ ਜਾਵੇਗਾ। ਮੀਟਿੰਗ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸ਼ਹੀਦੀ ਪੁਰਬ ਮੌਕੇ ਆਯੋਜਿਤ ਧਾਰਮਕ ਸਮਾਗਮ ਲਈ ਸ਼ਹਿਰ ਦੀਆਂ ਧਾਰਮਕ ਜਥੇਬੰਦੀਆਂ ਤੋਂ ਵੱਡਮੁੱਲਾ ਸਹਿਯੋਗ ਮੰਗਿਆ। ਉਨ੍ਹਾਂ ਦੱਸਿਆ ਕਿ ਧਾਰਮਕ ਸਮਾਗਮ ਦੀ ਆਰੰਭਤਾਂ ਸ੍ਰੀ ਅਖੰਡ ਪਾਠ ਸਾਹਿਬ ਨਾਲ ਹੋਵੇਗੀ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਦੀਆਂ ਧਾਰਮਕ ਜਥੇਬੰਦੀਆਂ ਦੇ ਆਗੂਆਂ ਦੀਆਂ ਧਾਰਮਕ ਸਮਾਗਮ ਦੀ ਸਫਲਤਾ ਨੂੰ ਲੈ ਕੇ ਡਿਊਟੀਆਂ ਵੀ ਲਗਾਈਆਂ। ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਸ. ਇੰਦਰ ਮੋਹਨ ਸਿੰਘ ਬਜਾਜ, ਸ. ਭਗਵੰਤ ਸਿੰਘ, ਤਰਲੋਕ ਸਿੰਘ ਤੋਰਾ, ਕੁਲਦੀਪ ਸਿੰਘ ਖਾਲਸਾ, ਸ. ਪ੍ਰੇਮ ਸਿੰਘ, ਸਿਮਰਨ ਗਰੇਵਾਲ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ, ਕਰਮ ਸਿੰਘ, ਗੁਰਜਿੰਦਰ ਸਿੰਘ ਆਦਿ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Leave a Comment

Your email address will not be published. Required fields are marked *

Scroll to Top