Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 03 Nov 2026 | 11:31 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 28 ਹਜ਼ਾਰ ਮੀਟਰਿਕ ਟਨ ਹੋਈ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 28 ਹਜ਼ਾਰ ਮੀਟਰਿਕ ਟਨ ਹੋਈ

ਪਟਿਆਲਾ, 29 ਸਤੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ ਝੋਨੇ ਦੀ ਖ਼ਰੀਦ ਲਈ ਬਣਾਏ 108 ਖ਼ਰੀਦ ਕੇਂਦਰਾਂ ਵਿਚੋਂ 36 ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਬੀਤੇ ਦਿਨ ਤੱਕ ਪਟਿਆਲਾ ਦੀਆਂ ਮੰਡੀਆਂ ‘ਚ 28 ਹਜ਼ਾਰ 46 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 26 ਹਜ਼ਾਰ 199 ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ‘ਚ ਆਪਣੀ ਝੋਨੇ ਦੀ ਫ਼ਸਲ ਨਿਰਧਾਰਤ ਨਮੀ ਵਾਲੀ ਤੇ ਸੁਕਾ ਕੇ ਲਿਆਉਣੀ ਯਕੀਨੀ ਬਣਾਉਣ ਤਾਂ ਕਿ ਉਨ੍ਹਾਂ ਨੂੰ ਮੰਡੀਆਂ ‘ਚ ਆਪਣੀ ਫ਼ਸਲ ਵੇਚਣ ਸਮੇਂ ਜ਼ਿਆਦਾ ਸਮਾਂ ਉਡੀਕ ਨਾ ਕਰਨੀ ਪਵੇ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਖ਼ਰੀਦ ਕੀਤੇ ਝੋਨੇ ਵਿਚੋਂ ਪਨਗਰੇਨ ਵੱਲੋਂ 11168 ਮੀਟਰਿਕ ਟਨ, ਮਾਰਕਫੈਡ ਵੱਲੋਂ 5317 ਮੀਟਰਿਕ ਟਨ, ਪਨਸਪ ਵੱਲੋਂ 5659 ਮੀਟਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 4055 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜੇਕਰ ਮੰਡੀਆਂ ‘ਚ ਵਾਧੂ ਨਮੀ ਵਾਲਾ ਗਿੱਲਾ ਝੋਨਾ ਆਵੇਗਾ ਤਾਂ ਦਾਣੇ ਹਰੇ ਰਹਿਣ ਕਰਕੇ ਬਦਰੰਗ ਹੋਣ ਨਾਲ ਚਾਵਲਾਂ ਦੀ ਗੁਣਵੱਤਾ ਮਾੜੀ ਹੋ ਜਾਵੇਗੀ, ਜਿਸ ਦੇ ਨੁਕਸਾਨ ਹੀ ਨੁਕਸਾਨ ਹਨ। ਇਸ ਤੋਂ ਬਿਨ੍ਹਾਂ ਜੇਕਰ ਵਾਧੂ ਨਮੀ ਵਾਲਾ ਝੋਨਾ ਮੰਡੀਆਂ ‘ਚ ਆਵੇਗਾ ਤਾਂ ਉਸ ਨੂੰ ਸੁਕਾਉਣ ਲਈ ਕਿਸਾਨਾਂ ਨੂੰ ਵਾਧੂ ਸਮਾਂ ਮੰਡੀਆਂ ਵਿੱਚ ਬੈਠਣਾ ਪਵੇਗਾ, ਇਸ ਕਰਕੇ ਕੋਈ ਵੀ ਕਿਸਾਨ ਨਿਰਧਾਰਤ ਨਮੀ ਤੋਂ ਵਾਧੂ ਨਮੀ ਵਾਲਾ ਗਿੱਲਾ ਝੋਨਾ ਮੰਡੀਆਂ ਵਿੱਚ ਨਾ ਲਿਆਵੇ।

ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਪ੍ਰਬੰਧ ਕੀਤੇ ਹੋਏ ਹਨ ਅਤੇ ਕਿਸਾਨਾਂ ਦੀ ਜਿਣਸ ਦਾ ਇੱਕ-ਇੱਕ ਦਾਣਾ ਸਮੇਂ ਸਿਰ ਖਰੀਦਿਆ ਜਾਵੇਗਾ, ਇਸ ਲਈ ਕਿਸਾਨ ਸਹਿਯੋਗ ਕਰਨ ਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਉਣ।

Scroll to Top