Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 03 Nov 2026 | 5:16 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 49960 ਮੀਟਰਿਕ ਟਨ ਝੋਨੇ ਦੀ ਆਮਦ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 49960 ਮੀਟਰਿਕ ਟਨ ਝੋਨੇ ਦੀ ਆਮਦ

ਪਟਿਆਲਾ, 30 ਸਤੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ 108 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 47 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਰੀਦ ਕੇਂਦਰ ਵਿੱਚ 49960 ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਪੁੱਜ ਚੁੱਕਾ ਹੈ ਅਤੇ ਜਿਸ ਵਿੱਚੋਂ 47186 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 20754 ਮੀਟਰਿਕ ਟਨ, ਮਾਰਕਫੈਡ ਵੱਲੋਂ 9567 ਮੀਟਰਿਕ ਟਨ, ਪਨਸਪ ਵੱਲੋਂ 10141 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 6724 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਖਰੀਦ ਕਰੇਗੀ ਤੇ ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਦਿਕਤ ਨਹੀਂ ਆਉਣ ਦਿਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ, ਤਾਂ ਜੋ ਮੰਡੀ ‘ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਯਕੀਨੀ ਬਣਾਈ ਜਾ ਸਕੇ।

Scroll to Top