Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 1:38 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ 

ਪਟਿਆਲਾ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ 

ਪਟਿਆਲਾ, 25 ਮਈ : ਸੇਫ ਸਕੂਲ ਵਾਹਨ ਪਾਲਿਸੀ ਤਹਿਤ ਅਤੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪਟਿਆਲਾ ਜ਼ਿਲ੍ਹੇ ਵਿੱਚ ਖ਼ਾਸ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਪਟਿਆਲਾ ਦੇ ਰੀਜਨਲ ਟਰਾਂਸਪੋਰਟ ਅਫਸਰ, ਡਾ. ਪੂਨਮ ਪ੍ਰੀਤ ਕੌਰ ਦੀ ਅਗਵਾਈ ਹੇਠ ਚਲਾਈ ਗਈ ਇਸ ਮੁਹਿੰਮ ਦੌਰਾਨ ਸਕੂਲ ਬੱਸਾਂ, ਵੈਨਾਂ ਅਤੇ ਸਕੂਲੀ ਬੱਚਿਆਂ ਨੂੰ ਲਿਜਾਣ ਵਾਲੇ ਹੋਰ ਵਾਹਨਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ।
ਡਾ. ਪੂਨਮ ਪ੍ਰੀਤ ਕੌਰ ਨੇ ਦੱਸਿਆ ਕਿ ਜਾਂਚ ਦੌਰਾਨ ਵਾਹਨਾਂ ਦੇ ਪਰਮਿਟ, ਫਿਟਨੈੱਸ ਸਰਟੀਫਿਕੇਟ, ਇੰਸ਼ੋਰੈਂਸ, ਸਪੀਡ ਗਵਰਨਰ, ਐਮਰਜੈਂਸੀ ਏਗਜ਼ਿਟ, ਅੱਗ ਬੁਝਾਊ ਯੰਤਰ, ਫਸਟ ਏਡ ਬਾਕਸ, ਸੀਸੀਟੀਵੀ ਕੈਮਰੇ ਅਤੇ ਬੈਠਕ ਸਮਰੱਥਾ ਆਦਿ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਜਾਂਚ ਕੀਤੀ ਗਈ। ਜਿਹੜੇ ਵਾਹਨ ਨਿਰਧਾਰਿਤ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਦੇ ਪਾਏ ਗਏ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਉਲੰਘਣਾ ਕਰਨ ਵਾਲਿਆਂ ਦੇ ਚਲਾਨ ਮੌਕੇ ’ਤੇ ਹੀ ਆਨਲਾਈਨ ਪੀ.ਓ.ਐਸ. ਮਸ਼ੀਨਾਂ ਰਾਹੀਂ ਤੁਰੰਤ ਕੱਟੇ ਗਏ ਤਾਂ ਜੋ ਕਾਰਵਾਈ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਬਣੀ ਰਹੇ।
ਰੀਜਨਲ ਟਰਾਂਸਪੋਰਟ ਅਫਸਰ ਨੇ ਦੱਸਿਆ ਕਿ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਕਿ ਕਿਸੇ ਵੀ ਸਕੂਲੀ ਵਾਹਨ ਨੂੰ ਲੰਮੇ ਸਮੇਂ ਲਈ ਨਾ ਰੋਕਿਆ ਜਾਵੇ ਅਤੇ ਸਕੂਲੀ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਜਾਂ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਇਸਦੇ ਨਾਲ ਨਾਲ ਜਾਗਰੂਕਤਾ ਉੱਤੇ ਵੀ ਖ਼ਾਸ ਜ਼ੋਰ ਦਿੱਤਾ ਗਿਆ।
ਡਾ. ਪੂਨਮ ਪ੍ਰੀਤ ਕੌਰ ਨੇ ਖੁਦ ਬੱਚਿਆਂ ਦੇ ਮਾਪਿਆਂ ਅਤੇ ਸਰਪ੍ਰਸਤਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਬੱਚਿਆਂ ਦੀ ਸੁਰੱਖਿਆ ਸੰਬੰਧੀ ਆਪਣੀ ਜ਼ਿੰਮੇਵਾਰੀ ਬਾਰੇ ਜਾਗਰੂਕ ਕੀਤਾ।ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਓਵਰਲੋਡ, ਗੈਰ-ਅਧਿਕਾਰਤ ਜਾਂ ਅਸੁਰੱਖਿਅਤ ਵਾਹਨਾਂ ਵਿੱਚ ਨਾ ਭੇਜਣ ਅਤੇ ਇਹ ਯਕੀਨੀ ਬਣਾਉਣ ਕਿ ਬੱਚਿਆਂ ਨੂੰ ਲਿਜਾਣ ਵਾਲੇ ਵਾਹਨ ਸੇਫ ਸਕੂਲ ਵਾਹਨ ਪਾਲਿਸੀ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਦੇ ਹੋਣ। ਆਰ.ਟੀ.ਓ. ਨੇ ਕਿਹਾ ਕਿ ਬੱਚਿਆਂ ਦੀ ਸੜਕ ਸੁਰੱਖਿਆ ਟਰਾਂਸਪੋਰਟ ਵਿਭਾਗ, ਸਕੂਲ ਪ੍ਰਬੰਧਕਾਂ, ਵਾਹਨ ਚਾਲਕਾਂ ਅਤੇ ਮਾਪਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਚੈਕਿੰਗ ਅਤੇ ਜਾਗਰੂਕਤਾ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਸਕੂਲੀ ਬੱਚਿਆਂ ਲਈ ਸੁਰੱਖਿਅਤ ਆਵਾਜਾਈ ਸੁਨਿਸ਼ਚਿਤ ਕੀਤੀ ਜਾ ਸਕੇ
Scroll to Top