ਪਟਿਆਲਾ ਡਵੀਜ਼ਨ ਦੇ ਅਧਿਕਾਰੀਆਂ ਦੀ ਲੋਕਾਂ ਸਭਾ ਚੋਣਾਂ ਕਰਵਾਉਣ ਲਈ ਹੋਈ ਸਿਖਲਾਈ

ਆਦਰਸ਼ ਚੋਣ ਜ਼ਾਬਤੇ ਸਮੇਤ ਐਮ.ਸੀ.ਐਮ.ਸੀ. ਦਾ ਕਾਰਜਪ੍ਰਣਾਲੀ ਸਬੰਧੀ ਦਿੱਤੀ ਜਾਣਕਾਰੀ
ਪਟਿਆਲਾ, 15 ਜੂਨ:
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਰਾਜ ਪੱਧਰੀ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦੇਣ ਲਈ ਉਲੀਕੇ ਗਏ ਪ੍ਰੋਗਰਾਮ ਤਹਿਤ ਅੱਜ ਪਟਿਆਲਾ ਡਵੀਜ਼ਨ ਦੇ ਨਵੇਂ ਐਸ.ਐਲ.ਐਮ.ਟੀਜ਼ ਨੂੰ ਵਧੀਕ ਸਕੱਤਰ ਮਾਲ ਵਿਭਾਗ ਤੇ ਡਾਇਰੈਕਟਰ ਲੈਂਡ ਰਿਕਾਰਡ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਟ੍ਰੇਨਿੰਗ ਦਿੱਤੀ ਗਈ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਖਲਾਈ ਸੈਸ਼ਨ ਦੌਰਾਨ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਆਦਰਸ਼ ਚੋਣ ਜ਼ਾਬਤਾ (ਮਾਡਲ ਕੋਡ ਆਫ਼ ਕੰਡਕਟ), ਚੋਣ ਖਰਚੇ ਦੀ ਮਨੀਟਰਿੰਗ, ਐਮ.ਸੀ.ਐਮ.ਸੀ. ਅਤੇ ਪੈਡ ਨਿਊਜ਼ ਵਿਸ਼ਿਆਂ ‘ਤੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਰਾਜ ਪੱਧਰੀ ਮਾਸਟਰ ਟ੍ਰੇਨਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਇਸ ਸਾਰੀ ਸਿਖਲਾਈ ਨੂੰ ਪੰਜ ਪੜਾਵਾਂ ਵਿੱਚ ਵੰਡਕੇ ਸਾਰੇ ਸੂਬਾ ਪੱਧਰੀ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਆਦਰਸ਼ ਚੋਣ ਜ਼ਾਬਤੇ, ਚੋਣ ਖਰਚੇ ਦੀ ਮਨੀਟਰਿੰਗ, ਐਮ.ਸੀ.ਐਮ.ਸੀ. ਅਤੇ ਪੈਡ ਨਿਊਜ਼ ਸਮੇਤ ਚੋਣ ਪ੍ਰਕਿਰਿਆ ਦੀ ਪੂਰੀ ਕਾਰਜਪ੍ਰਣਾਲੀ ਦੀ ਸਿਖਲਾਈ ਦਿੱਤੀ ਗਈ ਹੈ।
ਇਸ ਦੌਰਾਨ ਪਟਿਆਲਾ ਡਵੀਜ਼ਨ ਅਧੀਨ ਆਉਂਦੇ ਜ਼ਿਲ੍ਹਿਆਂ ਪਟਿਆਲਾ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ, ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਦੇ ਅਧਿਕਾਰੀ, ਐਸ.ਡੀ.ਐਮ. ਲੁਧਿਆਣਾ ਹਰਜਿੰਦਰ ਸਿੰਘ, ਐਸ.ਡੀ.ਐਮ. ਪਾਇਲ ਜਸਲੀਨ ਕੌਰ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨਮਨ ਮਾਰਕੰਨ, ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਕਾਲੇਕਾ, ਐਸ.ਡੀ.ਐਮ. ਦਿੜਬਾ ਰਾਜੇਸ਼ ਸ਼ਰਮਾ, ਚੋਣ ਤਹਿਸੀਲਦਾਰ ਰਾਮ ਜੀ ਲਾਲ ਅਤੇ ਹੋਰ ਮੌਜੂਦ ਸਨ।

Leave a Comment

Your email address will not be published. Required fields are marked *

Scroll to Top