Breaking

ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ
Saturday, 11 Jul 2026 | 12:39 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਪਟਿਆਲਾ ਵਿਚ ਬੀ.ਐਲ.ਓ. ਨਾਲ ਦੁਰਵਿਹਾਰ ਕਰਨ ਵਾਲਾ ਗ੍ਰਿਫ਼ਤਾਰ

ਪਟਿਆਲਾ ਵਿਚ ਬੀ.ਐਲ.ਓ. ਨਾਲ ਦੁਰਵਿਹਾਰ ਕਰਨ ਵਾਲਾ ਗ੍ਰਿਫ਼ਤਾਰ

ਪਟਿਆਲਾ, 10 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ ਇੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਨਾਲ ਪਟਿਆਲਾ ਦੇ ਅਨੰਦ ਨਗਰ ਬੀ ਵਿਖੇ ਪਿਛਲੇ ਦਿਨੀਂ ਦੁਰਵਿਹਾਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਦਾ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਗੰਭੀਰ ਨੋਟਿਸ ਲਿਆ ਗਿਆ ਸੀ ਅਤੇ ਉਨ੍ਹਾਂ ਨੇ ਨਿਰਦੇਸ਼ ਜਾਰੀ ਕੀਤੇ ਸਨ ਕਿ ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਵੱਲੋਂ ਬੂਥ ਨੰਬਰ 113 ਦੇ ਬੂਥ ਲੈਵਲ ਅਫਸਰ ‘ਤੇ ਉਸ ਸਮੇਂ ਹਮਲਾ ਕੀਤਾ ਗਿਆ, ਜਦੋਂ ਬੀਐਲਓ ਨੇ ਐਸ.ਆਈ.ਆਰ. ਪ੍ਰਕਿਰਿਆ ਦੇ ਸਬੰਧ ਵਿੱਚ ਉਸ ਤੋਂ ਵੇਰਵੇ ਮੰਗੇ। ਇਸ ਘਟਨਾ ਤੋਂ ਬਾਅਦ, ਪੁਲਿਸ ਥਾਣਾ ਤ੍ਰਿਪੁੜੀ ਵਿਖੇ ਭਾਰਤੀ ਨਿਆਏ ਸੰਹਿਤਾ, 2023 ਦੀ ਧਾਰਾ 115(2), 351(3), 221 ਅਤੇ 132 ਦੇ ਤਹਿਤ ਹਮਲਾ ਕਰਨ ਵਾਲੇ ਵਿਅਕਤੀ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਆਈ.ਆਰ. ਦੌਰਾਨ ਬੀ.ਐਲ.ਓਜ. ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼. ਨੂੰ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਇਸ ਤਰ੍ਹਾਂ ਦੀ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।

Scroll to Top