Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 2:12 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਕ : ਇਸਲਾਮਾਬਾਦ ਦੀ ਇਮਾਮ ਬਰਗਾਹ ਵਿੱਚ ਨਮਾਜ਼ ਦੌਰਾਨ ਧਮਾਕਾ, ਕਈਆਂ ਦੀ ਮੌਤ

ਪਾਕ : ਇਸਲਾਮਾਬਾਦ ਦੀ ਇਮਾਮ ਬਰਗਾਹ ਵਿੱਚ ਨਮਾਜ਼ ਦੌਰਾਨ ਧਮਾਕਾ, ਕਈਆਂ ਦੀ ਮੌਤ

ਦਿਲੀ, 6 ਫਰਵਰੀ : ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੇ ਤਰਲਾਈ ਇਲਾਕੇ ਵਿੱਚ ਸਥਿਤ ਇਮਾਮ ਬਰਗਾਹ ਕਸਰ-ਏ-ਖਾਦੀਜਾਤੁਲ ਕੁਬਰਾ ਵਿੱਚ ਬੀਤੇ ਦਿਨੀ ਹੋਏ ਭਿਆਨਕ ਧਮਾਕੇ ਨਾਲ ਹੜਕੰਪ ਮਚ ਗਿਆ। ਇਸ ਧਮਾਕੇ ਵਿੱਚ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ।

ਅਧਿਕਾਰੀਆਂ ਵਲੋ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇੱਕ ਆਤਮਘਾਤੀ ਹਮਲਾਵਰ ਇਮਾਮ ਬਰਗਾਹ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਸੁਰੱਖਿਆ ਗਾਰਡਾਂ ਵੱਲੋਂ ਰੋਕੇ ਜਾਣ ਉਪਰੰਤ ਉਸ ਨੇ ਗੇਟ ’ਤੇ ਹੀ ਆਪਣੇ ਨਾਲ ਬੰਨ੍ਹਿਆ ਬੰਬ ਫਾੜ ਲਿਆ। ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਮੁਤਾਬਕ ਧਮਾਕੇ ਤੋਂ ਤੁਰੰਤ ਬਾਅਦ ਜ਼ਖਮੀਆਂ ਨੂੰ ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪੀਆਈਐਮਐਸ), ਪੌਲੀਕਲੀਨਿਕ ਅਤੇ ਹੋਰ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਜਾਰੀ ਹੈ। ਹਸਪਤਾਲ ਪ੍ਰਬੰਧਨ ਨੇ ਦੱਸਿਆ ਕਿ ਕਈ ਪੀੜਤਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਹਾਲਾਂਕਿ ਮਰਨ ਵਾਲਿਆਂ ਅਤੇ ਜ਼ਖਮੀਆਂ ਦੀ ਸਹੀ ਗਿਣਤੀ ਬਾਰੇ ਅਜੇ ਅਧਿਕਾਰਿਕ ਪੁਸ਼ਟੀ ਨਹੀਂ ਹੋ ਸਕੀ। ਅਧਿਕਾਰੀਆਂ ਵਲੋ ਜਾਂਚ ਜਾਰੀ ਹੈ।

Scroll to Top