ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ‘ਤੇ ਹੋਏ ਬੰਬ ਧਮਾਕੇ ਵਿਚ 20 ਦੀ ਮੌਤ, 30 ਜ਼ਖਮੀ

ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ‘ਤੇ ਹੋਏ ਬੰਬ ਧਮਾਕੇ ਵਿਚ 20 ਦੀ ਮੌਤ, 30 ਜ਼ਖਮੀ
ਨਵੀ ਦਿੱਲੀ : ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ‘ਤੇ ਵੱਡਾ ਬੰਬ ਧਮਾਕਾ ਹੋਇਆ ਹੈ, ਜਿਸ ਕਾਰਨ 20 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ । ਇਸ ਦੇ ਨਾਲ ਹੀ ਘਟਨਾ ‘ਚ 30 ਲੋਕ ਜ਼ਖਮੀ ਦੱਸੇ ਜਾ ਰਹੇ ਹਨ । ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ । ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ । ਪੁਲਸ ਮੁਤਾਬਕ ਇਹ ਧਮਾਕਾ ਰੇਲਵੇ ਸਟੇਸ਼ਨ ਦੇ ਬੁਕਿੰਗ ਦਫਤਰ ‘ਚ ਟਰੇਨ ਦੇ ਪਲੇਟਫਾਰਮ ‘ਤੇ ਪਹੁੰਚਣ ਤੋਂ ਠੀਕ ਪਹਿਲਾਂ ਹੋਇਆ । ਜਾਫਰ ਐਕਸਪ੍ਰੈਸ ਨੇ ਸਵੇਰੇ 9 ਵਜੇ ਪੇਸ਼ਾਵਰ ਲਈ ਰਵਾਨਾ ਹੋਣਾ ਸੀ । ਧਮਾਕੇ ਤੋਂ ਬਾਅਦ ਕਵੇਟਾ ਰੇਲਵੇ ਸਟੇਸ਼ਨ ‘ਤੇ ਸਟੇਸ਼ਨ ‘ਤੇ ਹਫੜਾ-ਦਫੜੀ ਮਚ ਗਈ । ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ । ਟੀਮ ਘਟਨਾ ਵਾਲੀ ਥਾਂ ‘ਤੇ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ । ਜਾਂਚ ਲਈ ਬੰਬ ਨਿਰੋਧਕ ਦਸਤੇ ਨੂੰ ਵੀ ਬੁਲਾਇਆ ਗਿਆ ਹੈ ।

Leave a Comment

Your email address will not be published. Required fields are marked *

Scroll to Top