ਪਾਰਟੀ ਵਿਚ ਬੁਲਾ ਨੌਜਵਾਨ ਦਾ ਕੀਤਾ ਗੋਲੀ ਮਾਰਕੇ ਕਤਲ

ਪਟਿਆਲਾ, 30 ਦਸੰਬਰ : ਪਟਿਆਲਾ ਸ਼ਹਿਰ ਦੇ ਸੰਜੈ ਕਲੋਨੀ ਵਿੱਚ ਬੀਤੇ ਦਿਨੀ ਇਕ ਨੌਜਵਾਨ ਨੂੰ ਕੁੱਝ ਮੁੰਡਿਆਂ ਨੇ ਜਨਮ ਦਿਨ ਦੀ ਪਾਰਟੀ ਵਿਚ ਬੁਲਾਕੇ ਗੋਲੀ ਮਾਰਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੀਰਾ ਸਿੰਘ ਆਪਣੇ ਦੋਸਤ ਦੀ ਜਨਮਦਿਨ ਪਾਰਟੀ ਵਿੱਚ ਸ਼ਾਮਲ ਹੋਣ ਲਈ ਗਿਆ ਹੋਇਆ ਸੀ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਉਸ ਦੀ ਕੁਝ ਜਾਣ-ਪਛਾਣ ਵਾਲੇ ਨੌਜਵਾਨਾਂ ਨਾਲ ਤਕਰਾਰ ਹੋ ਗਈ, ਜੋ ਥੋੜ੍ਹੀ ਦੇਰ ਵਿੱਚ ਹੀ ਹਿੰਸਕ ਝਗੜੇ ਵਿੱਚ ਤਬਦੀਲ ਹੋ ਗਈ। ਝਗੜੇ ਦੌਰਾਨ ਇੱਕ ਨੌਜਵਾਨ ਨੇ ਅਚਾਨਕ ਬੀਰਾ ਸਿੰਘ ’ਤੇ ਗੋਲੀ ਚਲਾ ਦਿੱਤੀ।

ਗੰਭੀਰ ਹਾਲਤ ਵਿੱਚ ਜ਼ਖ਼ਮੀ ਬੀਰਾ ਸਿੰਘ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਹੈ।

Scroll to Top