ਪਿੰਡ ਕਣਕਵਾਲ ਭੰਗੂਆਂ ਵਿਖੇ ਦੋ ਭਰਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਦੇ ਘਾਟ ਉਤਰੇ
ਸੰਗਰੂਰ : ਸਾਡਾ ਕੀ ਕਸੂਰ ਸਾਡਾ ਜਿ਼ਲਾ ਸੰਗਰੂਰ ਦੀ ਗੱਲ ਕੀਤੀ ਜਾਵੇ ਤਾਂ ਸੰਗਰੂਰ ਜ਼ਿਲ੍ਹੇ ਦੇ ਹਲਕਾ ਦਿੜਬਾ ਅਧੀਨ ਪੈਂਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਦਿਲ ਦਾ ਦੌਰਾ ਪੈਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਰਾਮ ਲਾਲ (60 ਸਾਲ) ਅਤੇ ਮ੍ਰਿਤਕ ਮੋਹਨ ਦਾਸ (50 ਸਾਲ) ਨੂੰ ਥੋੜੇ ਕੁ ਸਮੇਂ ਦੇ ਫ਼ਰਕ ਨਾਲ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਨਾਲ ਦੋਵੇਂ ਹੀ ਭਰਾਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ।