Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 4:35 am

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਆਰ.ਟੀ.ਸੀ. ਚੇਅਰਮੈਨ ਨੇ ਦਿੱਤਾ ਭਰੋਸਾ: ਸ੍ਰੀ ਵਾਮਨ ਅਵਤਾਰ ਮੰਦਰ ਦਾ ਨਿਰਮਾਣ ਕਾਰਜ ਜਲਦ ਹੋਵੇਗਾ ਸ਼ੁਰੂ

ਪੀ.ਆਰ.ਟੀ.ਸੀ. ਚੇਅਰਮੈਨ ਨੇ ਦਿੱਤਾ ਭਰੋਸਾ: ਸ੍ਰੀ ਵਾਮਨ ਅਵਤਾਰ ਮੰਦਰ ਦਾ ਨਿਰਮਾਣ ਕਾਰਜ ਜਲਦ ਹੋਵੇਗਾ ਸ਼ੁਰੂ

ਪਟਿਆਲਾ ਮਾਰਚ 7 :  ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਵਲੋਂ ਸਇਤਿਹਾਸਕ ਸ੍ਰੀ ਵਾਮਨ ਅਵਤਾਰ ਮੰਦਰ ਅਤੇ ਸਰੋਵਰ ਦਾ ਦੌਰਾ ਕੀਤਾ ਅਤੇ ਧਰਨੇ ਤੇ ਬੈਠੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੋਰਾਨ ਜੁਨੇਜਾ ਨੇ ਭਰੋਸਾ ਦਿੱਤਾ ਕਿ ਮੰਦਿਰ ਅਤੇ ਸਰੋਵਰ ਦੇ ਨਿਰਮਾਣ ਕਾਰਜ ਜਲਦ ਹੀ ਸ਼ੁਰੂ ਕਰਵਾਏ ਜਾਣਗੇ।
ਹਰਪਾਲ ਜੁਨੇਜਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਦੇ ਵਿਸ਼ੇਸ਼ ਨਿਰਦੇਸ਼ਾਂ ‘ਤੇ ਮੰਦਰ ਵਿਖੇ ਪਹੁੰਚੇ। ਉੱਥੇ ਉਨ੍ਹਾਂ ਨੇ ਮੰਦਰ ਦੇ ਨਿਰਮਾਣ ਅਤੇ ਸਰੋਵਰ ਦੀ ਸਾਂਭ-ਸੰਭਾਲ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਿੰਦੂ ਭਾਈਚਾਰੇ ਦੇ ਨੁਮਾਇੰਦਿਆਂ ਅਤੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਚੇਅਰਮੈਨ ਜੁਨੇਜਾ ਨੇ ਸ਼ਰਧਾ ਸਹਿਤ ਮੰਦਰ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਵੀ ਲਿਆ।
ਮੁਲਾਕਾਤ ਦੌਰਾਨ ਹਿੰਦੂ ਭਾਈਚਾਰੇ ਨੇ ਆਪਣੀਆਂ ਮੰਗਾਂ ਅਤੇ ਮੰਦਰ ਦੀ ਮੌਜੂਦਾ ਸਥਿਤੀ ਬਾਰੇ ਜੁਨੇਜਾ ਨੂੰ ਜਾਣੂ ਕਰਵਾਇਆ। ਚੇਅਰਮੈਨ ਨੇ ਬਹੁਤ ਹੀ ਸੰਜੀਦਗੀ ਨਾਲ ਸਾਰੀਆਂ ਗੱਲਾਂ ਸੁਣੀਆਂ ਅਤੇ ਭਾਈਚਾਰੇ ਨੂੰ ਭਰੋਸਾ ਦਿੰਦਿਆਂ ਕਿਹਾ ਕਿ “ਸ੍ਰੀ ਬਲਤੇਜ ਪੰਨੂ ਜੀ ਵੱਲੋਂ ਲਗਾਈ ਗਈ ਡਿਊਟੀ ਤਹਿਤ ਮੈਂ ਅੱਜ ਇੱਥੇ ਪਹੁੰਚਿਆ ਹਾਂ। ਮੰਦਰ ਦੇ ਹਾਲਾਤ ਅਤੇ ਨਿਰਮਾਣ ਕਾਰਜਾਂ ਵਿੱਚ ਆ ਰਹੀਆਂ ਰੁਕਾਵਟਾਂ ਬਾਰੇ ਇੱਕ ਵਿਸਤ੍ਰਿਤ ਰਿਪੋਰਟ ਤਿਆਰ ਕਰਕੇ ਸਿੱਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਪਹੁੰਚਾਈ ਜਾਵੇਗੀ।”ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਧਾਰਮਿਕ ਅਕੀਦਿਆਂ ਦਾ ਸਤਿਕਾਰ ਕਰਦੀ ਹੈ ਅਤੇ ਇਸ ਮਸਲੇ ਦਾ ਹੱਲ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇਗਾ।

ਕਹਿਣੀ ਅਤੇ ਕਰਨੀ ਦੇ ਪੱਕੇ ਜੁਨੇਜਾ

ਇਸ ਮੌਕੇ ਹਾਜ਼ਰ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਥਾਨਕ ਆਗੂਆਂ ਨੇ ਕਿਹਾ ਕਿ ਹਰਪਾਲ ਜੁਨੇਜਾ “ਕਹਿਣੀ ਅਤੇ ਕਰਨੀ ਦੇ ਪੱਕੇ” ਇਨਸਾਨ ਵਜੋਂ ਜਾਣੇ ਜਾਂਦੇ ਹਨ। ਲੋਕਾਂ ਦਾ ਮੰਨਣਾ ਹੈ ਕਿ ਜੇਕਰ ਜੁਨੇਜਾ ਨੇ ਇਸ ਕਾਰਜ ਦੀ ਜ਼ਿੰਮੇਵਾਰੀ ਓਟ ਲਈ ਹੈ, ਤਾਂ ਮੰਦਰ ਦੇ ਨਿਰਮਾਣ ਵਿੱਚ ਹੁਣ ਕੋਈ ਦੇਰੀ ਨਹੀਂ ਹੋਵੇਗੀ। ਉਨ੍ਹਾਂ ਦੀ ਕੰਮ ਕਰਨ ਦੀ ਸ਼ੈਲੀ ਅਤੇ ਲੋਕਾਂ ਨਾਲ ਜੁੜਾਅ ਹਮੇਸ਼ਾ ਹੀ ਸਾਰਥਕ ਨਤੀਜੇ ਲਿਆਉਂਦਾ ਰਿਹਾ ਹੈ। ਦੱਸਣਾ ਬਣਦਾ ਹੈ ਕਿ ਹਰਪਾਲ ਜੁਨੇਜਾ ਦੇ ਪਿਤਾ ਤੇ ਉੱਘੇ ਸਮਾਜ ਸੇਵੀ ਭਗਵਾਨ ਦਾਸ ਜੁਨੇਜਾ ਸ਼੍ਰੀ ਵਾਮਨ ਅਵਤਾਰ ਮੰਦਰ ਲਈ ਪਹਿਲਾਂ ਲੈਂਟਰ ਪਾਉਣ ਸਮੇਂ ਅਤੇ ਫਿਰ ਸਰੋਵਰ ਦੀ ਸਫਾਈ ਲਈ ਵਿੱਤੀ ਸਹਾਇਤਾ ਦਿੱਤੀ ਸੀ। ਹੁਣ ਵੀ ਭਗਵਾਨ ਦਾਸ ਜੁਨੇਜਾ ਨੇ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਨਿਰਮਾਣ ਕਾਰਜ ਕਰਵਾਉਣ ਤੋਂ ਇਲਾਵਾ ਮੰਦਰ ਲਈ ਆਪਣੇ ਪੱਧਰ ਯੋਗ ਵਿੱਤੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ ਹੈ।

ਸਮਾਜਿਕ ਸਾਂਝ ਦੀ ਮਿਸਾਲ

ਇਸ ਦੌਰੇ ਨੇ ਨਾ ਸਿਰਫ਼ ਹਿੰਦੂ ਭਾਈਚਾਰੇ ਦੀਆਂ ਉਮੀਦਾਂ ਨੂੰ ਨਵੀਂ ਕਿਰਨ ਦਿੱਤੀ ਹੈ, ਸਗੋਂ ਇਹ ਸਰਕਾਰ ਅਤੇ ਜਨਤਾ ਦੇ ਵਿਚਕਾਰ ਮਜ਼ਬੂਤ ਰਾਬਤੇ ਦੀ ਮਿਸਾਲ ਵੀ ਪੇਸ਼ ਕਰਦਾ ਹੈ। ਸਰੋਵਰ ਦੇ ਨਿਰਮਾਣ ਨਾਲ ਇਲਾਕੇ ਦੀ ਸੁੰਦਰਤਾ ਅਤੇ ਧਾਰਮਿਕ ਮਹੱਤਤਾ ਵਿੱਚ ਹੋਰ ਵਾਧਾ ਹੋਵੇਗਾ।
Scroll to Top