Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 8:39 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਿਸ ਸਟੇਸ਼ਨ ਧਮਾਕਾ ਮਾਮਲਾ : ਐਨਆਈਏ ਨੇ ਪਾਕਿਸਤਾਨੀ ਹੈਂਡਲਰ ਸਮੇਤ 8 ਖ਼ਿਲਾਫ਼ ਦਾਇਰ ਕੀਤੀ ਚਾਰਜਸ਼ੀਟ

ਪੁਲਿਸ ਸਟੇਸ਼ਨ ਧਮਾਕਾ ਮਾਮਲਾ : ਐਨਆਈਏ ਨੇ ਪਾਕਿਸਤਾਨੀ ਹੈਂਡਲਰ ਸਮੇਤ 8 ਖ਼ਿਲਾਫ਼ ਦਾਇਰ ਕੀਤੀ ਚਾਰਜਸ਼ੀਟ

ਚੰਡੀਗੜ੍ਹ, 28 ਜੁਲਾਈ : ਹਰਿਆਣਾ ਦੇ ਅੰਬਾਲਾ ਵਿੱਚ ਪੁਲਿਸ ਸਟੇਸ਼ਨ ਨੂੰ ਨਿਸ਼ਾਨਾ ਬਣਾਕੇ ਕੀਤੇ ਗਏ ਧਮਾਕੇ ਦੇ ਮਾਮਲੇ ਵਿੱਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਜਾਂਚ ਨੂੰ ਅੱਗੇ ਵਧਾਉਂਦਿਆਂ ਅਹਿਮ ਕਦਮ ਚੁੱਕਿਆ ਹੈ। ਇਸ ਮਾਮਲੇ ਵਿਚ ਐਨਆਈਏ ਨੇ ਪਾਕਿਸਤਾਨੀ ਅੱਤਵਾਦੀ ਸ਼ਹਿਜਾਦ ਭੱਟੀ ਸਣੇ 8 ਵਿਅਕਤੀਆਂ ਖਿਲਾਫ ਚਾਰਜਸੀਟ ਦਾਇਰ ਕੀਤੀ ਹੈ।

ਜਾਣਕਾਰੀ ਅਨੁਸਾਰ ਐਨਆਈਏ ਵੱਲੋਂ ਦਾਇਰ ਚਾਰਜਸ਼ੀਟ ਵਿੱਚ ਸਾਜ਼ਿਸ਼ ਨਾਲ ਜੁੜੇ ਹਰ ਮੁਲਜ਼ਮ ਦੀ ਭੂਮਿਕਾ ਦਾ ਵਿਸਥਾਰ ਨਾਲ ਜ਼ਿਕਰ ਕੀਤਾ ਗਿਆ ਹੈ। ਜਾਂਚ ਦੌਰਾਨ ਇਕੱਠੇ ਕੀਤੇ ਗਏ ਸਬੂਤਾਂ ਦੇ ਆਧਾਰ ‘ਤੇ ਏਜੰਸੀ ਨੇ ਅਦਾਲਤ ਨੂੰ ਦੱਸਿਆ ਕਿ ਹਮਲੇ ਦੀ ਯੋਜਨਾ ਪਹਿਲਾਂ ਤੋਂ ਤਿਆਰ ਕੀਤੀ ਗਈ ਸੀ ਅਤੇ ਇਸ ਨੂੰ ਅੰਜਾਮ ਦੇਣ ਲਈ ਵੱਖ-ਵੱਖ ਲੋਕਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਸਨ।

ਜਾਂਚ ਏਜੰਸੀ ਦੇ ਅਨੁਸਾਰ ਇਹ ਪੂਰੀ ਘਟਨਾ ਦਹਿਸ਼ਤ ਫੈਲਾਉਣ ਅਤੇ ਪੁਲਿਸ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਰਚੀ ਗਈ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਸੀ। ਇਸ ਲਈ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Scroll to Top