Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 11:22 am

+91 90915 01313 , +91 90916 01313

punjabbanni@gmail.com
punjabbani@yahoo.com

ਪੇਪਰ ਲੀਕ ਮਾਮਲਾ : ਨੌਜਵਾਨਾਂ ਦਾ ਭਵਿਖ ਹੋਇਆ ਬੁਰੀ ਤਰ੍ਹਾਂ ਪ੍ਰਭਾਵਿਤ : ਰਾਹੁਲ ਗਾਂਧੀ

ਪੇਪਰ ਲੀਕ ਮਾਮਲਾ : ਨੌਜਵਾਨਾਂ ਦਾ ਭਵਿਖ ਹੋਇਆ ਬੁਰੀ ਤਰ੍ਹਾਂ ਪ੍ਰਭਾਵਿਤ : ਰਾਹੁਲ ਗਾਂਧੀ

ਨਵੀਂ ਦਿੱਲੀ, 23 ਜੁਲਾਈ 2026 : ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਤੇ ਤਿਖਾ ਹਮਲਾ ਕਰਦਿਆਂ ਆਖਿਆ ਕਿ ਇਸ ਨਾਲ ਨੌਜਵਾਨਾਂ ਦਾ ਭਵਿਖ ਬੁਰੀ ਤਰ੍ਹਾ ਪ੍ਰਭਾਵਿਤ ਹੋਇਆ ਹੈ। ਉਨਾ ਦੋਸ਼ ਲਗਾਇਆ ਕਿ ਸਰਕਾਰ ਨੇ ਸਿੱਖਿਆ ਪ੍ਰਣਾਲੀ ਵਿੱਚ ਪੈਦਾ ਹੋਏ ਸੰਕਟ ਨੂੰ ਦੂਰ ਕਰਨ ਦੀ ਬਜਾਏ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਦੇਸ਼ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਵਿੱਚ ਨਿਰਾਸ਼ਾ ਪੈਦਾ ਹੋਈ ਹੈ।

ਕਾਂਗਰਸ ਦੀ ਇਹ ਪ੍ਰਤੀਕਿਰਿਆ ਪ੍ਰਧਾਨ ਮੰਤਰੀ ਮੋਦੀ ਦੇ ਉਸ ਬਿਆਨ ਤੋਂ ਬਾਅਦ ਆਈ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਪ੍ਰੀਖਿਆਵਾਂ ਦੇ ਪੇਪਰ ਲੀਕ ਕਰਨ ਵਾਲਿਆਂ ਖ਼ਿਲਾਫ਼ ਮਾਮਲਿਆਂ ਦੀ ਜਲਦੀ ਸੁਣਵਾਈ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਫਾਸਟ ਟਰੈਕ ਕੋਰਟਾਂ ਸਥਾਪਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇਸ ਮਾਮਲੇ ’ਤੇ ਪ੍ਰਧਾਨ ਮੰਤਰੀ ਨੂੰ ਘੇਰਦਿਆਂ ਦੋਸ਼ ਲਗਾਇਆ ਕਿ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਸਭ ਤੋਂ ਵੱਧ ਨੁਕਸਾਨ ਮੌਜੂਦਾ ਸਰਕਾਰ ਦੀਆਂ ਨੀਤੀਆਂ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਖਿਆ ਪ੍ਰਣਾਲੀ ਵਿੱਚ ਕਥਿਤ ਤੌਰ ’ਤੇ ਦਖ਼ਲਅੰਦਾਜ਼ੀ ਅਤੇ ਇਸ ਦੇ ਨੁਕਸਾਨ ਨੂੰ ਰੋਕਣ ਦੀ ਬਜਾਏ ਜ਼ਿੰਮੇਵਾਰ ਲੋਕਾਂ ਨੂੰ ਸੁਰੱਖਿਆ ਦਿੱਤੀ, ਜੋਕਿ ਸਹਿਨਯੋਗ ਨਹੀ ਹੈ।

Scroll to Top