Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:03 am

+91 90915 01313 , +91 90916 01313

punjabbanni@gmail.com
punjabbani@yahoo.com

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ 

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ 

ਪਟਿਆਲਾ, 12 ਅਪ੍ਰੈਲ :  ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਦੇ ਪੈਥੋਲੋਜੀ ਵਿਭਾਗ ਨੇ ਪੰਜਾਬ ਮੈਡੀਕਲ ਕੌਂਸਲ ਦੀ ਅਗਵਾਈ ਹੇਠ “ਹੀਮੇਟੋ-ਸਾਈਟੋ ਅਪਡੇਟਸ 2026” ਵਿਸ਼ੇ ‘ਤੇ ਇੱਕ ਦਿਨਾਂ ਨਿਰੰਤਰ ਮੈਡੀਕਲ ਸਿੱਖਿਆ (ਸੀਐਮਈ) ਪ੍ਰੋਗਰਾਮ ਕਰਵਾਇਆ। ਇਸ ਦੌਰਾਨ ਪੈਥੋਲੋਜਿਸਟਾਂ ਵੱਲੋਂ ਹੀਮਾਟੋਲੋਜੀ ਅਤੇ ਸਾਇਟੋਲੋਜੀ ਵਿੱਚ ਤਰੱਕੀ ‘ਤੇ ਕੇਂਦ੍ਰਿਤ ਅਕਾਦਮਿਕ ਚਰਚਾ ਕੀਤੀ ਗਈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਅਤੇ ਮੁਖੀ ਪੈਥੋਲੋਜੀ ਤੇ ਸੀਐਮਈ ਦੇ ਪ੍ਰਬੰਧਕੀ ਚੇਅਰਮੈਨ, ਡਾ. ਹਰਪਾਲ ਸਿੰਘ ਨੇ ਦੱਸਿਆ ਕਿ
ਇਸ ਪ੍ਰੋਗਰਾਮ ਵਿੱਚ ਪੰਜਾਬ ਸਮੇਤ ਨਾਲ ਲੱਗਦੇ ਖੇਤਰਾਂ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਹੋਰ ਪੈਥੋਲੋਜਿਸਟਾਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਇਸ ਨਿਰੰਤਰ ਮੈਡੀਕਲ ਸਿੱਖਿਆ (ਸੀਐਮਈ) ਪ੍ਰੋਗਰਾਮ ਦੇ ਤਹਿਤ ਹਿੱਸਾ ਲੈਣ ਵਾਲਿਆਂ ਨੂੰ ਪੰਜਾਬ ਮੈਡੀਕਲ ਕੌਂਸਲ ਵੱਲੋਂ ਤਿੰਨ ਕ੍ਰੈਡਿਟ ਘੰਟਿਆਂ ਨਾਲ ਮਾਨਤਾ ਦਿੱਤੀ ਗਈ ਸੀ।
ਡਾ ਹਰਪਾਲ ਸਿੰਘ ਨੇ ਦੱਸਿਆ ਕਿ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਡਾਇਰੈਕਟਰ ਡਾ. ਅਵਨੀਸ਼ ਕੁਮਾਰ, ਜੁਆਇੰਟ ਡੀਆਰਐਮਈ ਡਾ. ਰੁਪਿੰਦਰ ਬਖਸ਼ੀ, ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ ਅਤੇ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਦੀ ਸਰਪ੍ਰਸਤੀ ਹੇਠ ਸੰਪੰਨ ਹੋਈ ਇਸ ਸੀਐਮਈ ਮੌਕੇ ਡਾ. ਵਿਜੇ ਬੋਦਲ ਪੀ.ਐਮ.ਸੀ. ਦੇ ਆਬਜ਼ਰਵਰ ਵਜੋਂ ਮੌਜੂਦ ਸਨ।
ਸੀ.ਐਮ.ਈ. ਦੌਰਾਨ ਪੈਥੋਲੋਜੀ ਵਿਭਾਗ ਦੀ ਪੂਰੀ ਫੈਕਲਟੀ ਮੌਜੂਦ ਰਹੀ ਅਤੇ ਇਸ ਦੌਰਾਨ ਪੈਥਾਲੋਜੀ ਦੇ ਖੇਤਰ ਵਿੱਚ ਨਵੀਆਂ ਖੋਜਾਂ ਉਤੇ ਚਰਚਾ ਕੀਤੀ ਗਈ। ਵਿਗਿਆਨਕ ਸੈਸ਼ਨਾਂ ਵਿੱਚ ਪ੍ਰਸਿੱਧ ਸੰਸਥਾਵਾਂ ਦੇ ਉੱਘੇ ਪ੍ਰੋਫੈਸਰ ਡਾ. ਤੇਜਿੰਦਰ ਸਿੰਘ, ਡਾ. ਰਜਨੀ ਯਾਦਵ, ਡਾ. ਜਯੋਤਿੰਦਰ ਪੂਨੀਆ ਅਤੇ ਡਾ. ਨਵੀਨ ਕੱਕੜ ਦੀ ਮੁਹਾਰਤ ਦੇ ਖੇਤਰਾਂ ਬਾਰੇ ਭਾਸ਼ਣ ਕਰਵਾਏ ਗਏ ਸਨ। ਇਸ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਤੋਂ ਲਗਭਗ 250 ਪੈਥਾਲੋਜੀ ਮਾਹਿਰਾਂ ਨੇ ਅਕਾਦਮਿਕ ਪ੍ਰੋਗਰਾਮ ‘ਚ ਹਿੱਸਾ ਲਿਆ। ਪੋਸਟਰ ਪੇਸ਼ਕਾਰੀ ਮੁਕਾਬਲੇ ‘ਚ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਡਾ. ਨਵਨੀਤ ਕੌਰ ਅਤੇ ਡਾ. ਮੋਹਨਵੀਰ ਕੌਰ ਨੇ ਧੰਨਵਾਦ ਕੀਤਾ।
Scroll to Top