Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:13 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ‘ਚ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਦਾ ਮੰਚ, ਏਸ਼ੀਅਨ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਦਾ ਐਲਾਨ

ਪੰਜਾਬ ‘ਚ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਦਾ ਮੰਚ, ਏਸ਼ੀਅਨ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਦਾ ਐਲਾਨ

ਚੰਡੀਗੜ੍ਹ, 24 ਮਾਰਚ 2026 : ਖੇਡ ਮੈਦਾਨ ‘ਚ ਪੰਜਾਬ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ, ਜਿਸ ਤਹਿਤ ਪੁਰਸ਼ਾਂ ਦੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਇੱਥੇ ਕਰਵਾਈ ਜਾਵੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਪ੍ਰਤਿਸ਼ਠਿਤ ਟੂਰਨਾਮੈਂਟ ਵਿੱਚ ਏਸ਼ੀਆ ਦੀਆਂ ਸਿਰਮੌਰ ਛੇ ਟੀਮਾਂ ਹਿੱਸਾ ਲੈਣਗੀਆਂ, ਜਿਨ੍ਹਾਂ ਵਿੱਚ ਭਾਰਤੀ ਟੀਮ ਦੀ ਭਾਗੀਦਾਰੀ ਦੀ ਵੀ ਉਮੀਦ ਹੈ। ਮੁਕਾਬਲਿਆਂ ਦੀ ਸ਼ੁਰੂਆਤ 26-27 ਅਕਤੂਬਰ ਤੋਂ ਹੋਵੇਗੀ, ਜਦਕਿ ਮੈਚ ਮੋਹਾਲੀ ਅਤੇ ਜਲੰਧਰ ਵਿੱਚ ਖੇਡੇ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਹਾਕੀ ਦੇ ਖੇਤਰ ਵਿੱਚ ਇਤਿਹਾਸਕ ਵਿਰਾਸਤ ਰੱਖਦਾ ਹੈ ਅਤੇ ਇਹ ਟੂਰਨਾਮੈਂਟ ਨੌਜਵਾਨ ਖਿਡਾਰੀਆਂ ਲਈ ਵੱਡਾ ਮੌਕਾ ਸਾਬਤ ਹੋਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 1997 ਵਿੱਚ ਜਲੰਧਰ ਵਿੱਚ ਭਾਰਤ-ਪਾਕਿਸਤਾਨ ਵਿਚਕਾਰ ਟੈਸਟ ਮੈਚ ਖੇਡਿਆ ਗਿਆ ਸੀ।

ਇਸ ਤੋਂ ਇਲਾਵਾ, ਹਾਕੀ ਅਧਿਕਾਰੀਆਂ ਵੱਲੋਂ ਹਰ ਸਾਲ ਚਾਰ ਦੇਸ਼ਾਂ ਦਾ ਟੂਰਨਾਮੈਂਟ ਕਰਵਾਉਣ ਦੀ ਪੇਸ਼ਕਸ਼ ਵੀ ਕੀਤੀ ਗਈ ਹੈ, ਜਿਸਨੂੰ ਪੰਜਾਬ ਭਵਿੱਖ ਵਿੱਚ ਆਪਣੇ ਖੇਡ ਕੈਲੰਡਰ ਵਿੱਚ ਸ਼ਾਮਲ ਕਰ ਸਕਦਾ ਹੈ।
ਇਸੇ ਦਰਮਿਆਨ, ਪੰਜਾਬ ਨੂੰ 44 ਸਾਲਾਂ ਬਾਅਦ ਅੰਡਰ-13 ਬੈਡਮਿੰਟਨ ਨੈਸ਼ਨਲ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਦਾ ਮੌਕਾ ਵੀ ਮਿਲਿਆ ਹੈ, ਜੋ ਜਲੰਧਰ ਵਿੱਚ ਕਰਵਾਈ ਜਾਵੇਗੀ, ਜਿਸ ਨਾਲ ਸੂਬੇ ਵਿੱਚ ਖੇਡਾਂ ਨੂੰ ਹੋਰ ਵਧਾਵਾ ਮਿਲੇਗਾ।

Scroll to Top