ਪੰਜਾਬ ਦੇ ਚਾਰ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ ਚਲਾਨ ਪੇਸ਼ ਕੀਤਾ ਜਾਵੇਗਾ

ਪੰਜਾਬ ਦੇ ਚਾਰ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ ਚਲਾਨ ਪੇਸ਼ ਕੀਤਾ ਜਾਵੇਗਾ
ਵਿਧਾਨ ਸਭਾ ਸਪੀਕਰ ਨੇ ਮਨਜ਼ੂਰੀ ਦਿੱਤੀ
ਚੰਡੀਗੜ੍ਹ, 20 ਅਗਸਤ: ਵਿਧਾਨ ਸਭਾ ਦੇ ਸਪੀਕਰ ਨੇ ਪੰਜਾਬ ਕੈਬਨਿਟ ਦੇ ਚਾਰ ਸਾਬਕਾ ਕਾਂਗਰਸੀ ਮੰਤਰੀਆਂ ਖ਼ਿਲਾਫ਼ ਚਲਾਨ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਓ.ਪੀ.ਸੋਨੀ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੁੰਦਰ ਸ਼ਿਆਮ ਅਰੋੜਾ ਵਿਰੁੱਧ ਕੇਸ ਚਲਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਚਾਰ ਮੰਤਰੀਆਂ ਖਿਲਾਫ ਵਿਜੀਲੈਂਸ ਦੀ ਜਾਂਚ ਪੂਰੀ ਹੋ ਚੁੱਕੀ ਹੈ। ਸੈਕਸ਼ਨ 19 ਦੇ ਤਹਿਤ ਇਸ ਦੇ ਲਈ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਹੁੰਦੀ ਹੈ। ਹੁਣ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਚਲਾਨ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਨ੍ਹਾਂ ਮੰਤਰੀਆਂ ਖਿਲਾਫ ਚਲਾਨ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਵਿਧਾਨ ਸਭਾ ਦੇ ਸਪੀਕਰ ਨੇ ਪੰਜਾਬ ਕੈਬਨਿਟ ਦੇ ਚਾਰ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ ਚਲਾਨ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਓ.ਪੀ.ਸੋਨੀ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੁੰਦਰ ਸ਼ਿਆਮ ਅਰੋੜਾ ਵਿਰੁੱਧ ਕੇਸ ਚਲਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।

Leave a Comment

Your email address will not be published. Required fields are marked *

Scroll to Top