ਪੰਜਾਬ ਦੇ ਦੁਬਈ ਜੇਲ ਵਿਚ ਫਸੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਲਗਾਈ ਰਿਹਾਈ ਦੀ ਮੰਗ ਨੂੰ ਲੈ ਕੇ ਸੰਤ ਬਲਬੀਰ ਸੀਚੇਵਾਲ ਕੋਲ ਅਪੀਲ
ਅੰਮ੍ਰਿਤਸਰ : ਵਿਦੇਸ਼ੀ ਧਰਤੀ ਦੁਬਈ ਦੀ ਜੇਲ੍ਹ ਵਿੱਚ ਫਸੇ ਪੰਜਾਬ ਦੇ 17 ਨੌਜਵਾਨਾਂ ਨੇ ਪੰਜਾਬ ਦੇ ਮੰਨੇ ਪ੍ਰਮੰਨੇ ਸੰਤ ਮਹਾਤਮਾ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚਵਾਲ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਨੌਜਵਾਨਾਂ ਨੂੰ ਜੇਲ ਵਿਚੋਂ ਛੁੱਡਵਾਉਣ ਕਿਉਂਕਿ ਇਹ ਨੌਜਵਾਨ ਪਿਛਲੇ ਡੇਢ ਸਾਲ ਤੋਂ ਜੇਲਾਂ ਵਿਚ ਫਸੇ ਹੋਏ ਹਨ। ਸੰਤ ਬਲਬੀਰ ਸਿੰਘ ਸੀਚੇਵਾਲ ਨੇ 17 ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀ ਆਵਾਜ਼ ਵਿਦੇਸ਼ ਮੰਤਰਾਲੇ ਕੋਲ ਪਹੁੰਚਾ ਦਿੱਤੀ ਹੈ। ਨਿਰਮਲ ਕੁਟੀਆ ਸੁਲਤਨਾਪੁਰ ਲੋਧੀ ਪਹੁੰਚੇ 14 ਦੇ ਕਰੀਬ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪਿਛਲੇ ਡੇਢ ਸਾਲ ਤੋਂ ਪਲ ਪਲ ਮਰ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਆਪਣੇ ਬੱਚਿਆਂ ਦੇ ਕੇਸ ਬਾਰੇ ਕੋਈ ਵੀ ਸਹੀ ਜਾਣਕਾਰੀ ਨਹੀ ਮਿਲ ਰਹੀ ਤਰੀਕ ਦਰ ਤਰੀਕ ਪੈਣ ਕਾਰਣ ਜੇਲ੍ਹ ਵਿੱਚ ਬੰਦ ਨੌਜਵਾਨ ਮਾਨਸਿਕ ਪੀੜਾ ਝੱਲ ਰਹੇ ਹਨ। ਪੀੜਤ ਪਰਿਵਾਰਾਂ ਨੂੰ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਭਰੋਸਾ ਦਿੱਤਾ ਕਿ ਉਹ ਇਨ੍ਹਾਂ ਨੌਜਵਾਨਾਂ ਦਾ ਮਸਲਾ ਵਿਦੇਸ਼ ਮੰਤਰਾਲੇ ਕੋਲ ਉਠਾਉਣਗੇ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨਗੇ।