Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Wednesday, 01 Jul 2026 | 12:59 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੰਜਾਬ ਨੂੰ ਜਲਦ ਮਿਲ ਸਕਦਾ ਹੈ ਸਥਾਈ ਡੀਜੀਪੀ, ਯੂਪੀਐਸਸੀ ਅੱਜ ਕਰੇਗੀ ਫੈਸਲਾ

ਚੰਡੀਗੜ, 30 ਜੂਨ : ਪੰਜਾਬ ਪੁਲਿਸ ਨੂੰ ਕਰੀਬ ਚਾਰ ਸਾਲਾਂ ਬਾਅਦ ਸਥਾਈ ਮੁਖੀ ਮਿਲਣ ਦੀ ਪ੍ਰਕਿਰਿਆ ਅਹਿਮ ਪੜਾਅ ਵਿੱਚ ਦਾਖਲ ਹੋ ਗਈ ਹੈ। ਯੂਪੀਐਸਸੀ ਵੱਲੋਂ ਮੰਗਲਵਾਰ ਨੂੰ ਹੋਣ ਵਾਲੀ ਅਹਿਮ ਬੈਠਕ ਵਿੱਚ ਡੀਜੀਪੀ ਅਹੁਦੇ ਲਈ ਤਿੰਨ ਸੀਨੀਅਰ ਆਈਪੀਐਸ ਅਧਿਕਾਰੀਆਂ ਦਾ ਪੈਨਲ ਤਿਆਰ ਕੀਤੇ ਜਾਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਅੰਤਿਮ ਨਿਯੁਕਤੀ ਦਾ ਫੈਸਲਾ ਪੰਜਾਬ ਸਰਕਾਰ ਵੱਲੋਂ ਲਿਆ ਜਾਵੇਗਾ।

ਜਿਕਰਯੋਗ ਹੈ ਕਿ ਜੁਲਾਈ 2022 ਵਿੱਚ ਗੌਰਵ ਯਾਦਵ ਨੂੰ ਪੰਜਾਬ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ ਸੀ। ਉਦੋਂ ਤੋਂ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਕਾਨੂੰਨੀ ਅਤੇ ਪ੍ਰਸ਼ਾਸਨਿਕ ਪੱਧਰ ‘ਤੇ ਸਵਾਲ ਉੱਠਦੇ ਰਹੇ ਹਨ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਸਥਾਈ ਡੀਜੀਪੀ ਦੀ ਨਿਯੁਕਤੀ ਲਈ ਨਿਯਮਾਂ ਅਨੁਸਾਰ ਪ੍ਰਕਿਰਿਆ ਸ਼ੁਰੂ ਕੀਤੀ ਗਈ।

ਇਸੇ ਕੜੀ ਤਹਿਤ ਫਰਵਰੀ ਮਹੀਨੇ ਵਿੱਚ ਯੂਪੀਐਸਸੀ ਨੇ ਪੰਜਾਬ ਸਰਕਾਰ ਤੋਂ ਯੋਗ ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਨਾਮ ਮੰਗੇ ਸਨ। ਇਸ ਤੋਂ ਬਾਅਦ ਰਾਜ ਸਰਕਾਰ ਨੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਅਧਿਕਾਰੀਆਂ ਦੀ ਸੂਚੀ ਕਮਿਸ਼ਨ ਨੂੰ ਭੇਜ ਦਿੱਤੀ ਸੀ।

ਦਸ ਦਈਏ ਕਿ 6 ਅਪ੍ਰੈਲ ਨੂੰ ਪੰਜਾਬ ਸਰਕਾਰ ਨੇ ਕੁੱਲ 14 ਸੀਨੀਅਰ ਆਈਪੀਐਸ ਅਧਿਕਾਰੀਆਂ ਦੀ ਸੂਚੀ ਯੂਪੀਐਸਸੀ ਨੂੰ ਭੇਜੀ ਸੀ। ਇਸ ਵਿੱਚ ਮੌਜੂਦਾ ਕਾਰਜਕਾਰੀ ਡੀਜੀਪੀ ਗੌਰਵ ਯਾਦਵ (1992 ਬੈਚ) ਦਾ ਨਾਮ ਵੀ ਸ਼ਾਮਲ ਹੈ। ਸੀਨੀਆਰਤਾ ਦੇ ਆਧਾਰ ‘ਤੇ 1992 ਬੈਚ ਵਿੱਚ ਸਭ ਤੋਂ ਪਹਿਲਾਂ ਸ਼ਰਦ ਸੱਤਿਆ ਚੌਹਾਨ ਦਾ ਨਾਮ ਹੈ, ਜਦਕਿ ਉਸ ਤੋਂ ਬਾਅਦ ਹਰਪ੍ਰੀਤ ਸਿੰਘ ਸਿੱਧੂ, ਗੌਰਵ ਯਾਦਵ ਅਤੇ ਕੁਲਦੀਪ ਸਿੰਘ ਦਾ ਸਥਾਨ ਹੈ।

Scroll to Top