Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 7:22 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕ ਇਕਜੁੱਟ ਹੋਣ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕ ਇਕਜੁੱਟ ਹੋਣ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ, 26 ਸਤੰਬਰ 2026 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਨਾਲ-ਨਾਲ ਸੂਬੇ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਵੀ ਸਾਂਝੇ ਯਤਨਾਂ ਦੀ ਲੋੜ ਹੈ। ਉਹ ਸੰਤ ਕਬੀਰ ਕੁਟੀਰ ਵਿੱਚ ਨਵਾਂਸ਼ਹਿਰ ਤੋਂ ਆਏ ਜਨ ਪ੍ਰਤੀਨਿਧੀਆਂ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਸੈਣੀ ਨੇ ਟੈਂਪੂ ਯੂਨੀਅਨ ਦੇ ਪ੍ਰਧਾਨ ਕਮਲਜੀਤ ਰਾਣਾ ਦੀ ਅਗਵਾਈ ਵਾਲੀ ਟੀਮ ਨੂੰ ਪਾਰਟੀ ਦਾ ਪ੍ਰਤੀਕ ਪਟਕਾ ਪਹਿਨਾ ਕੇ ਭਾਜਪਾ ਵਿੱਚ ਸ਼ਾਮਲ ਕਰਵਾਇਆ। ਉਨ੍ਹਾਂ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਦਾ ਪਾਰਟੀ ਪਰਿਵਾਰ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ’ਤੇ ਸਵਾਲ ਉਠਾਉਂਦਿਆਂ ਦੋਸ਼ ਲਗਾਇਆ ਕਿ ਇਨ੍ਹਾਂ ਪਾਰਟੀਆਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਪਿੱਛੇ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਦਾ ਕੰਮ ਕੀਤਾ ਹੈ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੀ ਸਰਕਾਰ ਬਣਾਉਣ ਅਤੇ ਸੂਬੇ ਨੂੰ ਮਜ਼ਬੂਤ ਤੇ ਵਿਕਸਤ ਬਣਾਉਣ ਦਾ ਨਿਸ਼ਚਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਲਿਜਾਣ ਲਈ ਸੂਬੇ ਵਿੱਚ ਬਦਲਾਅ ਦੀ ਲੋੜ ਹੈ।

Scroll to Top