Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 16 Sep 2026 | 1:47 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸੌਂਦ

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸੌਂਦ

ਚੰਡੀਗੜ੍ਹ/ਲੁਧਿਆਣਾ; 15 ਸਤੰਬਰ 2026 : ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਨੂੰ ਪੂਰਾ ਕੀਤਾ ਹੈ ਅਤੇ ਇਸ ਦੇ ਨਾਲ ਹੀ ਰਿਹਾਇਸ਼ੀ, ਵਪਾਰਕ, ਉਦਯੋਗਿਕ ਅਤੇ ਖੇਤੀਬਾੜੀ ਖੇਤਰਾਂ ਵਿੱਚ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਬਹਾਲ ਰੱਖੀ ਗਈ ਹੈ। ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਹ ਬੇਮਿਸਾਲ ਪ੍ਰਾਪਤੀ ਇਸ ਸਾਲ ਬਿਜਲੀ ਮੰਗ ‘ਚ ਹੋਏ ਭਾਰੀ ਵਾਧੇ ਦਰਮਿਆਨ ਹਾਸਲ ਹੋਈ ਹੈ ਅਤੇ ਉਨ੍ਹਾਂ ਨੇ ਬਿਜਲੀ ਮੰਗ ਨੂੰ ਪੂਰਾ ਕਰਨ ਵਿੱਚ ਸੂਬੇ ਦੀ ਤਿਆਰੀ ਅਤੇ ਬਿਜਲੀ ਉਤਪਾਦਨ ਸਮਰੱਥਾ ‘ਤੇ ਚਾਨਣਾ ਪਾਇਆ।

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਬੀਤੇ ਕੱਲ੍ਹ 13 ਸਤੰਬਰ ਸਵੇਰੇ 7 ਵਜੇ ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਬਿਜਲੀ ਦੀ ਘਾਟ ਕਾਰਨ ਕੋਈ ਵੀ ਬਿਜਲੀ ਕੱਟ ਨਹੀਂ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਚਾਰ ਮੁੱਖ ਖੇਤਰਾਂ ਰਿਹਾਇਸ਼ੀ, ਵਪਾਰਕ, ਉਦਯੋਗਿਕ ਅਤੇ ਖੇਤੀਬਾੜੀ ਲਈ ਨਿਰੰਤਰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ।”

ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਸਰਕਾਰ ਦੀ ਪਹਿਲਕਦਮੀ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਪੰਜਾਬ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ, ਇਸ ਲਈ ਸਾਡੇ ਕਿਸਾਨ ਹਮੇਸ਼ਾ ਸਾਡੀ ਪ੍ਰਮੁੱਖ ਤਰਜੀਹ ਰਹੇ ਸਨ ਅਤੇ ਹਮੇਸ਼ਾ ਰਹਿਣਗੇ। ਝੋਨੇ ਦੇ ਸੀਜ਼ਨ ਦੌਰਾਨ ਹਾਲ ਹੀ ਵਿੱਚ ਦੋ ਨਿੱਜੀ ਥਰਮਲ ਪਲਾਂਟਾਂ ਵਿੱਚ ਤਕਨੀਕੀ ਖਰਾਬੀ ਆ ਗਈ ਸੀ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਸਮੁੱਚੀ ਇਨ-ਹਾਊਸ ਟੀਮ ਨੇ ਦਿਨ-ਰਾਤ ਕੰਮ ਕਰਕੇ ਉਨ੍ਹਾਂ ਪਲਾਂਟਾਂ ਨੂੰ ਦੁਬਾਰਾ ਕਾਰਜਸ਼ੀਲ ਕੀਤਾ।”

ਪਹਿਲਾਂ ਹੋਏ ਵਿਘਨ ਦੀ ਭਰਪਾਈ ਲਈ ਲਏ ਗਏ ਫੈਸਲਿਆਂ ਦਾ ਜ਼ਿਕਰ ਕਰਦਿਆਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ 2 ਤੋਂ 3 ਘੰਟੇ ਦੇ ਬਿਜਲੀ ਕੱਟਾਂ ਦੀ ਭਰਪਾਈ ਲਈ ਪੰਜਾਬ ਸਰਕਾਰ ਬੀਤੇ ਕੱਲ੍ਹ ਤੋਂ ਸਾਡੇ ਕਿਸਾਨਾਂ ਨੂੰ ਬਿਜਲੀ ਦੀ ਦੋ ਘੰਟੇ ਵਾਧੂ ਸਪਲਾਈ ਦੇ ਰਹੀ ਹੈ।”

ਉਨ੍ਹਾਂ ਕਿਹਾ ਕਿ ਇਸ ਬੇਮਿਸਾਲ ਪ੍ਰਾਪਤੀ ਦਾ ਅੰਦਾਜ਼ਾ ਇਸ ਸਾਲ ਬਿਜਲੀ ਦੀ ਮੰਗ ‘ਚ ਹੋਏ ਭਾਰੀ ਵਾਧੇ ਤੋਂ ਸਾਫ਼ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ, “ਬੀਤੇ ਸਾਲਾਂ ਦੌਰਾਨ ਸਤੰਬਰ ਮਹੀਨੇ ਵਿੱਚ ਬਿਜਲੀ ਦੀ ਮੰਗ ਲਗਭਗ 13,100 ਮੈਗਾਵਾਟ ਰਹਿੰਦੀ ਸੀ, ਪਰ ਇਸ ਸਾਲ ਇਹ ਮੰਗ 16,600 ਮੈਗਾਵਾਟ ਤੱਕ ਪਹੁੰਚ ਗਈ। ਇਸ ਦਾ ਮਤਲਬ 3,500 ਮੈਗਾਵਾਟ ਵਾਧੂ ਬਿਜਲੀ ਮੰਗ ਸੀ। ਇਸ 3,500 ਮੈਗਾਵਾਟ ਦੀ ਵਾਧੂ ਮੰਗ ਦੇ ਬਾਵਜੂਦ, ਪੀ.ਐੱਸ.ਪੀ.ਸੀ.ਐੱਲ. (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ) ਨੇ ਇਸ ਚੁਣੌਤੀ ਨੂੰ ਸਫਲਤਾਪੂਰਵਕ ਨਿਪਟਾਇਆ, ਜੋ ਕਿ ਪੰਜਾਬ ਸਰਕਾਰ ਲਈ ਆਪਣੇ ਆਪ ਵਿੱਚ ਇੱਕ ਵੱਡੀ ਪ੍ਰਾਪਤੀ ਹੈ।”

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਇਸ ਦੇ ਨਾਲ ਹੀ, ਮੈਂ ਪੀ.ਐੱਸ.ਪੀ.ਸੀ.ਐੱਲ. ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਾ ਹਾਂ ਜਿਸ ਨੇ ਜਨਤਕ ਸ਼ਿਕਾਇਤਾਂ ਦਾ ਸਫ਼ਲਤਾਪੂਰਵਕ ਨਿਪਟਾਰਾ ਵੀ ਕੀਤਾ। ਪਿਛਲੇ ਦੋ-ਤਿੰਨ ਦਿਨਾਂ ਵਿੱਚ, ਮੈਨੂੰ ਉਦਯੋਗਪਤੀਆਂ ਅਤੇ ਕਿਸਾਨ ਯੂਨੀਅਨਾਂ ਦੇ ਨਿੱਜੀ ਫੋਨ ਆਏ ਸਨ।”

ਬਿਜਲੀ ਦੇ ਹਾਲੀਆ ਸੰਕਟ ਦੇ ਕਾਰਨਾਂ ਨੂੰ ਦੁਹਰਾਉਂਦਿਆਂ ਉਨ੍ਹਾਂ ਅੱਗੇ ਕਿਹਾ, “ਮੈਂ ਤਿੰਨ ਦਿਨ ਪਹਿਲਾਂ ਇੱਕ ਪ੍ਰੈੱਸ ਕਾਨਫਰੰਸ ਵਿੱਚ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਇਹ ਸੰਕਟ ਕੁਝ ਹੱਦ ਤੱਕ ਕੇਂਦਰ ਸਰਕਾਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਕਾਰਨ ਅਤੇ ਕੁਝ ਹੱਦ ਤੱਕ ਕੇਂਦਰ ਵੱਲੋਂ ਪੰਜਾਬ ਦਾ ਬਣਦਾ 1,000 ਮੈਗਾਵਾਟ ਬਿਜਲੀ ਦਾ ਹਿੱਸਾ ਨਾ ਦੇਣ ਕਾਰਨ ਪੈਦਾ ਹੋਇਆ ਸੀ।”

ਉਨ੍ਹਾਂ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦੀ ਚੌਵੀ ਘੰਟੇ ਕੰਮ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, “ਉਨ੍ਹਾਂ ਨੇ ਹਰ ਸਮੇਂ ਕੰਮ ਕੀਤਾ, ਥਰਮਲ ਪਲਾਂਟਾਂ ਵਿੱਚ ਆਈਆਂ ਤਕਨੀਕੀ ਖਰਾਬੀਆਂ ਨੂੰ ਠੀਕ ਕੀਤਾ ਅਤੇ ਉਨ੍ਹਾਂ ਨੂੰ ਦੁਬਾਰਾ ਕਾਰਜਸ਼ੀਲ ਕੀਤਾ।”  ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉਸ ਨਿੱਜੀ ਪਾਵਰ ਪਲਾਂਟ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਿਸ ਤੋਂ ਪੰਜਾਬ ਬਿਜਲੀ ਖਰੀਦਦਾ ਹੈ। ਉਨ੍ਹਾਂ ਕਿਹਾ,”ਇੱਕ ਨਿੱਜੀ ਪਾਵਰ ਪਲਾਂਟ ਜਿੱਥੋਂ ਰਾਜ ਬਿਜਲੀ ਖਰੀਦਦਾ ਹੈ, ਬਾਰੇ ਵੀ ਚੰਗੀ ਖ਼ਬਰ ਆਈ ਹੈ। ਇਸ ਦੀ ਯੂਨਿਟ ਕਾਰਜਸ਼ੀਲ ਹੋ ਗਈ ਹੈ ਅਤੇ ਇਸ ਤੋਂ 100 ਮੈਗਾਵਾਟ ਬਿਜਲੀ ਦੀ ਸਪਲਾਈ ਆਉਣੀ ਸ਼ੁਰੂ ਹੋ ਗਈ ਹੈ।” ਸੂਬੇ ਦੇ ਉਦਯੋਗਪਤੀਆਂ ਅਤੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਗੰਭੀਰ ਸੰਕਟ ਦਾ ਸਮਾਂ ਲੰਘ ਗਿਆ ਹੈ।”

ਗੁਰੂ ਅਮਰਦਾਸ ਥਰਮਲ ਪਲਾਂਟ ਖਰੀਦਣ ਦੇ ਪੰਜਾਬ ਸਰਕਾਰ ਦੇ ਫੈਸਲੇ ਦੀ ਅਹਿਮੀਅਤ ‘ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਅੱਗੇ ਕਿਹਾ, “ਇਤਿਹਾਸ ਨੇ ਅੱਜ ਤੱਕ ਕਈ ਸਰਕਾਰਾਂ ਦੇਖੀਆਂ ਹਨ। ਪੰਜਾਬ ਕੋਲ 10 ਸਰਕਾਰੀ ਥਰਮਲ ਯੂਨਿਟ ਹਨ, ਜਿਨ੍ਹਾਂ ਵਿੱਚੋਂ ਗੁਰੂ ਅਮਰਦਾਸ ਥਰਮਲ ਪਲਾਂਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵੱਲੋਂ ਖਰੀਦਿਆ ਗਿਆ ਸੀ।”

ਉਨ੍ਹਾਂ ਅੱਗੇ ਕਿਹਾ, “ਜੇਕਰ ਸਰਕਾਰ ਨੇ ਇਹ ਥਰਮਲ ਪਲਾਂਟ ਨਾ ਖਰੀਦਿਆ ਹੁੰਦਾ ਤਾਂ ਅੱਜ ਬਿਜਲੀ ਦੀ ਸਥਿਤੀ ਬੇਹੱਦ ਗੰਭੀਰ ਹੋਣੀ ਸੀ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਪੂਰੀ ਸਮਰਥਾ ਨਾਲ ਕੰਮ ਕਰ ਰਹੀ ਹੈ ਕਿ ਅਤੇ ਇਸ ਨੇ ਇਸ ਸੀਜ਼ਨ ਵਿੱਚ 17,000 ਮੈਗਾਵਾਟ ਦੀ ਵੱਡੀ ਮੰਗ ਨੂੰ ਪੂਰਾ ਕੀਤਾ ਹੈ।”

ਸੂਬੇ ਵੱਲੋਂ ਹੁਣ ਰਿਕਾਰਡ 17,423 ਮੈਗਾਵਾਟ ਮੰਗ ਪੂਰੀ ਕਰਨ ਦੇ ਨਾਲ ਹੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਸਾਰੀਆਂ 10 ਥਰਮਲ ਯੂਨਿਟਾਂ ਪੂਰੀ ਸਮਰੱਥਾ ਨਾਲ ਕੰਮ ਕਰ ਰਹੀਆਂ ਹਨ।” ਸਰਕਾਰ ਦੇ ਬਿਜਲੀ ਰਾਹਤ ਉਪਾਵਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਅੱਗੇ ਕਿਹਾ, “ਸੂਬਾ ਵਾਸੀ ਬਹੁਤ ਖੁਸ਼ ਹੈ ਕਿਉਂਕਿ 90 ਫੀਸਦ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।

Scroll to Top