ਪੰਜਾਬ ਪੁਲਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤੇ ਗੈਗਸਟਰ ਕਾਬੂ

ਪੰਜਾਬ ਪੁਲਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤੇ ਗੈਗਸਟਰ ਕਾਬੂ
ਚੰਡੀਗੜ੍ਹ, 26 ਅਪਰੈਲ
ਪੰਜਾਬ ਪੁਲੀਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਸੰਗਠਿਤ ਅਪਰਾਧਕ ਗਰੋਹ ਦੇ 11 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੋਸਟ ਵਿੱਚ ਕਿਹਾ, ‘ਇੱਕ ਵੱਡੀ ਸਫਲਤਾ ਵਿੱਚ ਏਜੀਏਐੱਫ ਪੰਜਾਬ ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲੀਸ ਨਾਲ ਸਾਂਝੇ ਅਪਰੇਸ਼ਨ ਵਿੱਚ ਚਰਨਜੀਤ ਸਿੰਘ ਉਰਫ ਰਾਜੂ ਸ਼ੂਟਰ ਵੱਲੋਂ ਚਲਾਏ ਜਾ ਰਹੇ ਗਰੋਹ ਦੇ 11 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।’ ਉਨ੍ਹਾਂ ਅੱਗੇ ਦੱਸਿਆ ਕਿ ਫੜੇ ਮੁਲਜ਼ਮ ਕਤਲ ਦੀ ਕੋਸ਼ਿਸ਼, ਡਕੈਤੀ ਅਤੇ ਨਸ਼ਾ ਤਸਕਰੀ ਵਰਗੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ।

Leave a Comment

Your email address will not be published. Required fields are marked *

Scroll to Top