ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ ਬਘੇਲ ਨਾਲ ਚਰਨਜੀਤ ਚੰਨੀ ਕਰਨਗੇ ਮੁਲਾਕਾਤ
ਚੰਡੀਗੜ੍ਹ, 11 ਜੁਲਾਈ 2026 : ਪੰਜਾਬ ਕਾਂਗਰਸ ਅੰਦਰ ਚਲ ਰਹੇ ਘਮਾਸਾਨ ਦਰਮਆਨ ਹੁਣ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ ਬਘੇਲ ਨਾਲ ਸਾਬਕਾ ਮੁਖ ਮੰਤਰੀ ਚਰਨਜੀਤ ਚੰਨੀ ਵਲੋ ਜਲਦ ਹੀ ਮੁਲਾਕਾਤ ਕੀਤੀ ਜਾ ਰਹੀ ਹੈ, ਜਿਸ ਕਾਰਨ ਹੁਣ ਸਿਆਸੀ ਹਾਲਾਤਾਂ ਦੇ ਮਦੇਨਜਰ ਇਸ ਚਰਚਾ ਨੂੰ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਜਾਣਕਾਰੀ ਦੇ ਅਨੁਸਾਰ ਇਹ ਮੁਲਾਕਾਤ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਿਵਾਸ ਸਥਾਨ ‘ਤੇ ਹੋਵੇਗੀ। ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਰਹਿਣਗੇ। ਉੱਧਰ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਇਸ ਬੈਠਕ ਵਿੱਚ ਸ਼ਾਮਲ ਨਾ ਹੋਣ ਦੀ ਚਰਚਾ ਵੀ ਸਿਆਸੀ ਗਲਿਆਰਿਆਂ ਵਿੱਚ ਜ਼ੋਰਾਂ ‘ਤੇ ਹੈ।
ਸੂਤਰਾਂ ਮੁਤਾਬਕ, ਇਸ ਤੋਂ ਪਹਿਲਾਂ ਚੰਨੀ ਨੇ ਭੁਪੇਸ਼ ਬਘੇਲ ਨਾਲ ਮੁਲਾਕਾਤ ਨਹੀਂ ਕੀਤੀ ਸੀ ਅਤੇ ਉਨ੍ਹਾਂ ਦੇ ਸਮਰਥਕ ਕਈ ਸੀਨੀਅਰ ਆਗੂ ਵੀ ਦੂਰ ਰਹੇ ਸਨ। ਇਸ ਤੋਂ ਬਾਅਦ ਭੁਪੇਸ਼ ਬਘੇਲ ਨੇ ਖੁਦ ਚੰਨੀ ਨਾਲ ਸੰਪਰਕ ਕਰਕੇ ਮੁਲਾਕਾਤ ਦੀ ਇੱਛਾ ਜਤਾਈ, ਜਿਸ ‘ਤੇ ਦੋਵਾਂ ਧਿਰਾਂ ਵਿਚਕਾਰ ਬੈਠਕ ਤੈਅ ਹੋਈ।