ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਪਲਾਟਾਂ ਦੀ ਅਲਾਟਮੈਂਟ ਵਿਚ ਬੇਨਿਯਮੀਆਂ ਕਰਨ ਦੇ ਮਾਮਲੇ ’ਚ ਸਵਤੇਜ ਸਿੰਘ ਨੂੰ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਪਲਾਟਾਂ ਦੀ ਅਲਾਟਮੈਂਟ ਵਿਚ ਬੇਨਿਯਮੀਆਂ ਕਰਨ ਦੇ ਮਾਮਲੇ ’ਚ ਸਵਤੇਜ ਸਿੰਘ ਨੂੰ ਗ੍ਰਿਫ਼ਤਾਰ
ਐੱਸ. ਏ. ਐੱਸ. ਨਗਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿਚ ਬੇਨਿਯਮੀਆਂ ਕਰਨ ਦੇ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ. ਐਸ. ਆਈ. ਈ. ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ 8 ਮਾਰਚ ਨੂੰ ਧੋਖਾਧੜੀ ਤੇ ਭ੍ਰਿਸ਼ਟਾਚਾਰ ਐਕਟ ਤਹਿਤ ਫਲਾਇੰਗ ਸਕੁਐਡ-1 ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਸੀ। ਉਕਤ ਮੁਲਜ਼ਮ ਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰ ਕੇ ਗੁਰਤੇਜ ਸਿੰਘ ਦੇ ਨਾਂ ’ਤੇ ਮੈਸਰਜ਼ ਗੁਰਤੇਜ ਇੰਡਸਟਰੀਜ਼ ਨਾਂ ਦੀ ਫਰਜ਼ੀ ਫਰਮ ਬਣਾਈ ਹੋਈ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਪੁੱਤਰ ਮਨਰੂਪ ਸਿੰਘ ਅਤੇ ਹੋਰ ਰਿਸ਼ਤੇਦਾਰਾਂ ਦੇ ਖਾਤਿਆਂ ’ਚੋਂ ਪੈਸੇ ਪੀ .ਐੱਸ. ਆਈ. ਈ. ਸੀ. ਨੂੰ ਟਰਾਂਸਫਰ ਕਰਕੇ ਉਕਤ ਫਰਮ ਦੇ ਨਾਂ ’ਤੇ ਪਲਾਟ ਨੰਬਰ-ਏ-394, ਇੰਡਸਟਰੀਅਲ ਫੋਕਲ ਪੁਆਇੰਟ, ਅੰਮ੍ਰਿਤਸਰ ਵਿਖੇ ਅਲਾਟ ਕਰ ਦਿੱਤਾ ਸੀ । ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸ. ਡੀ. ਈ. ਸਵਤੇਜ ਸਿੰਘ ਨੇ ਅੱਜ ਮੁਹਾਲੀ ਅਦਾਲਤ ਵਿਚ ਆਤਮ ਸਮਰਪਣ ਕੀਤਾ, ਇਸ ਉਪਰੰਤ ਉਕਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਵਿਜੀਲੈਂਸ ਕੋਲ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ ।

Leave a Comment

Your email address will not be published. Required fields are marked *

Scroll to Top